17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵਿਪਰੋ ਅਰਥੀਅਨ ਐਵਾਰਡ ਪ੍ਰੋਗਰਾਮ 2025 ਤਹਿਤ ਝੇਲਾ ਆਮਦਾ ਸ਼ਕਰਗੜ੍ਹ ਦੀ ਟੀਮ ਨੇ ਜਿੱਤਿਆ ਰਾਜ ਪੱਧਰੀ ਪੁਰਸਕਾਰ

Ad Position 21
No active advertisement
ਅਜੀਤ ਡੈਸਕ 29-12-2025
ਤਾਰਾਗੜ੍ਹ, 28 ਦਸੰਬਰ (ਸੋਹਨ ਲਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਠਾਨਕੋਟ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਠਾਨਕੋਟ ਅਮਨਦੀਪ ਕੁਮਾਰ ਦੀ ਯੋਗ ਅਗਵਾਈ ਅਤੇ ਗਾਈਡ ਅਧਿਆਪਕਾ ਰੇਣੂ ਦੇ ਮਾਰਗ ਦਰਸ਼ਨ ਹੇਠ ਸਰਕਾਰੀ ਹਾਈ ਸਕੂਲ ਝੇਲਾ ਆਮਦਾ ਸ਼ਕਰਗੜ੍ਹ ਦੀ ਟੀਮ ਨੇ ਵਿਪਰੋ ਅਰਥੀਅਨ ਪ੍ਰੋਗਰਾਮ ਵਿਚ ਰਾਜ ਪੱਧਰੀ ਪੁਰਸਕਾਰ ਜਿੱਤ ਕੇ ਪਠਾਨਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਲ੍ਹਾ ਵਾਤਾਵਰਨ ਸਿੱਖਿਆ ਕੋਆਰਡੀਨੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਤੇ ਵਿਪਰੋ ਫਾਊਾਡੇਸ਼ਨ ਦੁਆਰਾ ਰਾਸ਼ਟਰੀ ਪੱਧਰ 'ਤੇ ਕਰਵਾਇਆ ਜਾਂਦਾ ਹੈ ਤੇ ਇਸ ਲਈ ਅਧਿਆਪਕਾਂ ਲਈ ਇਕ ਵਰਕਸ਼ਾਪ ਵੀ ਕਰਵਾਈ ਜਾਂਦੀ ਹੈ | ਵਿਗਿਆਨ ਅਧਿਆਪਕਾ ਰੇਣੂ ਤੇ ਉਨ੍ਹਾਂ ਦੀ ਟੀਮ ਨੇ ਸੁੱਕੇ ਕੂੜੇ ਅਤੇ ਗਿੱਲੇ ਕੂੜੇ ਦੇ ਪ੍ਰਬੰਧਨ ਵਿਚਕਾਰ ਸੰਬੰਧਾਂ ਬਾਰੇ ਜਾਣਕਾਰੀ ਫੈਲਾਉਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਤੇ ਸਮੂਹ ਪਿੰਡ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਕਮਲਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਅਮਨਦੀਪ ਕੁਮਾਰ ਤੇ ਜ਼ਿਲ੍ਹਾ ਵਾਤਾਵਰਨ ਸਿੱਖਿਆ ਕੋਆਰਡੀਨੇਟਰ ਸੰਜੀਵ ਸ਼ਰਮਾ ਨੇ ਵਿਗਿਆਨ ਅਧਿਆਪਕਾ ਰੇਣੂ ਤੇ ਉਨ੍ਹਾਂ ਦੇ ਵਿਦਿਆਰਥੀਆਂ ਦੀ ਟੀਮ ਨੂੰ ਵਧਾਈ ਦਿੱਤੀ | ਇਸ ਮੌਕੇ ਰਾਜੇਸ਼ ਸਲਵਾਨ, ਰਾਜਨ ਕੁਮਾਰ, ਅਜੇ ਕੁਮਾਰ ਭੋਗਲ, ਰਾਮ ਪ੍ਰਸ਼ਾਦ ਅਤੇ ਬਲਕਾਰ ਅੱਤਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸੰਖਾਲ ਨਾਥ ਦੇ ਅਸਥਾਨ 'ਤੇ ਲੰਗਰ ਲਗਾਇਆ ਅਗਲੀ ਖ਼ਬਰ ਅਲਾਇੰਸ ਕਲੱਬ ਮੇਨ ਪਠਾਨਕੋਟ ਨੇ ਕੈਂਸਰ ਮਰੀਜ਼ ਨੂੰ 21,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ ਪ੍ਰਦਾਨ
Ad Position 24