ਪਠਾਨਕੋਟ, 28 ਦਸੰਬਰ (ਸੰਧੂ)- ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਪਠਾਨਕੋਟ ਵਲੋਂ ਸਭਾ ਦੇ ਸੰਸਥਾਪਕ ਜਥੇਦਾਰ ਜਸਬੀਰ ਸਿੰਘ ਸੰਧੂ ਦੀ ਪ੍ਰੇਰਨਾ ਨਾਲ ਅੱਜ ਮੁਹੱਲਾ ਪ੍ਰੀਤ ਨਗਰ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਸਭਾ ਦੇ ਕਾਰਜਕਾਰੀ ਪ੍ਰਧਾਨ ਜਨਮਜੀਤ ਸਿੰਘ ਤੇ ਚੇਅਰਮੈਨ ਹਰਸਿਮਰਨਜੀਤ ਸਿੰਘ ਦੀ ਦੇਖ-ਰੇਖ ਹੇਠ ਦੁੱਧ ਦੇ ਲੰਗਰ ਲਗਾਏ ਗਏ | ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਵਿਭੂਤੀ ਸ਼ਰਮਾ ਮੁੱਖ ਮਹਿਮਾਨ ਤੇ ਜਥੇਦਾਰ ਗੁਰਜੀਤ ਸਿੰਘ ਤੇ ਜਥੇਦਾਰ ਕੁਲਵੰਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਲੰਗਰਾਂ ਦੀ ਸ਼ੁਰੂਆਤ ਜਥੇਦਾਰ ਗੁਰਜੀਤ ਸਿੰਘ ਵਲੋਂ ਅਰਦਾਸ ਕਰ ਕੇ ਕੀਤੀ ਗਈ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗਿਤਾਜ ਸਿੰਘ, ਜਪਮਨ ਸਿੰਘ, ਕੰਵਲਜੀਤ ਕੌਰ, ਸੁਰਿੰਦਰ ਕੌਰ, ਤੇਜਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ ਅਤੇ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |