ਤਾਰਾਗੜ੍ਹ, 28 ਦਸੰਬਰ (ਸੋਹਨ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅਥਾਰਿਟੀ ਦੇ ਚੇਅਰਮੈਨ ਡਿਸਟਿ੍ਕਟ ਐਂਡ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਨਿਰਦੇਸ਼ਾਂ ਤੇ ਸੀ.ਜੇ.ਐਮ. ਅਤੇ ਸੈਕਟਰੀ ਜ਼ਿਲ੍ਹਾ ਲੀਗਲ ਸਰਵਿਸ ਪਠਾਨਕੋਟ ਰੁਪਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਪਿੰਡ ਜਸਵਾਂ ਵਿਚ ਘਰ-ਘਰ ਜਾ ਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਐਡਵੋਕੇਟ ਦਰਸ਼ਨ ਸਿੰਘ, ਐਡਵੋਕੇਟ ਵਿਨੋਦ ਕੁਮਾਰ ਤੇ ਐਡਵੋਕੇਟ ਹਨੀ ਮੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੇ ਨਾਲ ਪੀ.ਐਲ.ਵੀ. ਜਗੀਰ ਸਿੰਘ ਤੇ ਕੁਲਵਿੰਦਰ ਕੌਰ ਵੀ ਸ਼ਾਮਿਲ ਹੋਏ | ਪ੍ਰੋਗਰਾਮ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ |