25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਲਾਕ ਸੰਮਤੀ ਮੈਂਬਰ ਅਠਵਾਲ ਨੇ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 30-12-2025
ਬਲਵੰਤ ਸਿੰਘ ਅਠਵਾਲ



ਘੁਮਾਣ 29 ਦਸੰਬਰ (ਬੰਮਰਾਹ)-ਬਲਾਕ ਸੰਮਤੀ ਲੱਧਾ ਮੁੰਡਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੰਤ ਸਿੰਘ ਅਠਵਾਲ, ਜੋ ਕਿ ਬਿਨਾਂ ਮੁਕਾਬਲੇ ਜੇਤੂ ਰਹੇ ਸਨ, ਉਨ੍ਹਾਂ ਵਲੋਂ ਜਿੱਤ ਦਾ ਸਰਟੀਫਿਕੇਟ ਮਿਲਣ ਉਪਰੰਤ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਲੱਧਾ ਮੁੰਡਾ ਜ਼ੋਨ ਅਧੀਨ ਆਉਂਦੇ ਪਿੰਡ ਅਠਵਾਲ, ਸੰਧਵਾਂ ਅਤੇ ਅੱਤੇਪੁਰ, ਮਧਰੇ ਅਤੇ ਕਾਮ ਦੇ ਸਮੁੱਚੇ ਵੋਟਰਾਂ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਪੁਰਾਣੇ ਵਰਕਰਾਂ ਦਾ ਵੱਡਾ ਮਾਣ-ਸਨਮਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਮੈਂ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜਿਆ ਸੀ ਅਤੇ ਪਾਰਟੀ ਨੇ ਮੈਨੂੰ ਬਲਾਕ ਸੰਮਤੀ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿਚ ਉਤਾਰਿਆ | ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਬਿਨਾਂ ਮੁਕਾਬਲਾ ਜੇਤੂ ਰਹੇ, ਪਰ ਵਰਕਰਾਂ ਵਲੋਂ ਇਸ ਚੋਣ ਮੁਹਿੰਮ ਨੂੰ ਭਖਾਉਣ ਲਈ ਸਖ਼ਤ ਮਿਹਨਤ ਕੀਤੀ | ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਸੰਮਤੀ ਜ਼ੋਨ ਅਧੀਨ ਆਉਂਦੇ ਪਿੰਡਾਂ ਦੇ ਵੋਟਰਾਂ ਦਾ ਪਿੰਡ-ਪਿੰਡ ਜਾ ਕੇ ਧੰਨਵਾਦ ਕਰਾਂਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਐੱਸ. ਜੀ. ਪੀ. ਸੀ. ਨੇ 62 ਪ੍ਰਾਣੀਆਂ ਨੂੰ ਅੰਮਿ੍ਤ ਪਾਨ ਕਰਵਾਇਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਦੀ ਮੌਤ
Ad Position 24