25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦਾਸਪੁਰ ਵਿਖੇ ਰਾਜ ਪੱਧਰੀ ਕ੍ਰਿਸਮਸ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 30-12-2025
ਗੁਰਦਾਸਪੁਰ, 29 ਦਸੰਬਰ (ਅਸ਼ੋਕ ਸ਼ਰਮਾ, ਪੰਕਜ ਸ਼ਰਮਾ)-ਪੰਜਾਬ ਸਰਕਾਰ ਵਲੋਂ ਦਾਣਾ ਮੰਡੀ ਵਿਖੇ ਕਿ੍ਸਮਸ ਦੇ ਸ਼ੁੱਭ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਅਪੋਸਟੋਲ ਡਾ: ਅੰਕੁਰ ਯੂਸਫ਼ ਨਰੂਲਾ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ ਤੇ ਸਮੁੱਚੀ ਸੰਗਤ ਨੂੰ ਕਿ੍ਸਮਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਜ਼ਿੰਦਗੀ ਵਿਚ ਜਿੰਨੀਆਂ ਵੀ ਔਕੜਾਂ ਆ ਜਾਣ ਦੇ ਬਾਵਜੂਦ ਸੱਚ, ਪੂਰੀ ਦਿ੍ੜ੍ਹਤਾ ਤੇ ਲਗਨ ਨਾਲ ਚੱਲਣ ਦਾ ਰਾਹ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਕਿ੍ਸਮਸ ਦਾ ਤਿਉਹਾਰ ਸਾਨੂੰ ਪਿਆਰ, ਸਦਭਾਵਨਾ, ਦਇਆ ਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵਲੋਂ ਲੋਕਾਈ ਨੂੰ ਦਿੱਤਾ ਸ਼ਾਂਤੀ ਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ | ਉਨ੍ਹਾਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਵਧਾਈ ਦਿੱਤੀ | ਇਸ ਮੌਕੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਆਪਸੀ ਪਿਆਰ, ਸਾਂਝੀਵਾਲਤਾ ਤੇ ਭਾਈਚਾਰਕ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਭਾਈਚਾਰੇ ਦੀ ਮੰਗ ਪੂਰੀ ਕਰਦਿਆਂ ਪਰਮੇਸ਼ਰ ਦੀ ਕਿਰਪਾ ਨਾਲ ਅੱਜ ਗੁਰਦਾਸਪੁਰ 'ਚ ਸਟੇਟ ਪੱਧਰ 'ਤੇ ਕਿ੍ਸਮਸ ਦਾ ਤਿਉਹਾਰ ਮਨਾਇਆ ਹੈ ਅਤੇ ਅਗਲੇ ਸਾਲ ਵੀ ਸਰਕਾਰ ਵਲੋਂ ਇਹ ਤਿਉਹਾਰ ਮਨਾਇਆ ਜਾਵੇਗਾ | ਇਸ ਮੌਕੇ ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨੂੰ ਕਿ੍ਸਮਸ ਦੀ ਵਧਾਈ ਦਿੱਤੀ | ਇਸ ਮੌਕੇ ਜਤਿੰਦਰ ਮਸੀਹ ਗੌਰਵ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਡੈਨੀਅਲ ਭੱਟੀ ਚੇਅਰਮੈਨ ਕਿ੍ਸਚਨ ਵੈੱਲਫੇਅਰ ਬੋਰਡ ਪੰਜਾਬ ਵਲੋਂ ਵੀ ਸਾਰਿਆਂ ਨੂੰ ਵਧਾਈ ਦਿੱਤੀ ਤੇ ਅਪੋਸਟੋਲ ਡਾ: ਅੰਕੁਰ ਯੂਸਫ਼ ਨਰੂਲਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਜੋਬਨ ਰੰਧਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਵਲੋਂ ਵੀ ਵਧਾਈ ਦਿੱਤੀ | ਇਸ ਮੌਕੇ ਗੁਰਦਾਸਪੁਰ, ਬਟਾਲਾ, ਡੇਰਾ ਬਾਬਾ ਨਾਨਕ, ਧਾਰੀਵਾਲ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਮਸੀਹ ਚੌਕ ਬਣਾਉਣ ਦਾ ਐਲਾਨ ਵੀ ਕੀਤਾ | ਇਸ ਤੋਂ ਪਹਿਲਾਂ ਅਪੋਸਟੋਲ ਡਾ: ਅੰਕੁਰ ਯੂਸਫ਼ ਯੂਸਫ਼ ਨਰੂਲਾ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸਾਰਿਆਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ | ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਪਾਸਟਰ ਹਰਪ੍ਰੀਤ ਦਿਓਲ ,ਪਾਸਟਰ ਸੋਨੀਆ ਯੂਸਫ਼ ਨਰੂਲਾ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਨ ਸਿੰਘ ਢਿੱਲੋਂ, ਐੱਸ.ਪੀ (ਡੀ) ਦਵਿੰਦਰ ਚੌਧਰੀ, ਜੀਵਨ ਨਰੂਲਾ, ਪਾਸਟਰ ਪੰਕਜ ਰੰਧਾਵਾ, ਲੋਕਸ ਮਸੀਹ, ਪਾਸਟਰ ਸੁਖਪਾਲ ਸਿੰਘ, ਬਿਸ਼ਪ ਦਰਬਾਰਾ ਸਿੰਘ, ਬੰਟੀ ਅਜਨਾਲਾ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |

ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਵਿਖੇ ਕਰਵਾਏ ਰਾਜ ਪੱਧਰੀ ਕ੍ਰਿਸਮਸ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਹੋਰ ਨਾਲ ਦਾਣਾ ਮੰਡੀ ਵਿਖੇ ਸਮਾਗਮ ਦੌਰਾਨ ਮਸੀਹ ਭਾਈਚਾਰੇ ਦਾ ਵੱਡਾ ਇਕੱਠ |



ਰਾਜ ਪੱਧਰੀ ਕ੍ਰਿਸਮਸ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਅਮਨ ਅਰੋੜਾ | ਤਸਵੀਰਾਂ: ਵਿਸ਼ਾਲ ਮੁੰਨਾ



Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਅਵਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਹੁਸ਼ਿਆਰਪੁਰ ਦੇ ਦਾਨੀਆਂ ਨੇ ਹੜ੍ਹ ਪੀੜਤਾਂ ਨੂੰ 5 ਲੱਖ ਦੀ ਸਹਾਇਤਾ ਰਾਸ਼ੀ ਸੌਂਪੀ
Ad Position 24