25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲਈ ਧਾਰਮਿਕ ਪ੍ਰਤੀਯੋਗਤਾ

Ad Position 21
No active advertisement
ਅਜੀਤ ਡੈਸਕ 30-12-2025
ਧਾਰੀਵਾਲ, 29 ਦਸੰਬਰ (ਸਵਰਨ ਸਿੰਘ)-ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਸਿੱਖ ਵੈਲਫੇਅਰ ਫਾਊਡੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਬੱਚਿਆਂ ਤੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਸਵਾਲ ਪੁੱਛੇ ਗਏ, ਜਿਸ ਦੇ ਬੱਚਿਆਂ ਨੇ ਬਹੁਤ ਜੋਸ਼ ਨਾਲ ਜਵਾਬ ਦਿੱਤੇ | ਇਸ ਸਮੇਂ ਆਉਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਫਾਊਡੇਸ਼ਨ ਦੇ ਆਗੂਆਂ ਨੇ ਕਿਹਾ ਕਿ ਸਮੇਂ-ਸਮੇਂ 'ਤੇ ਇਹ ਧਾਰਮਿਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਬੱਚੇ ਆਪਣੇ ਵਿਰਸੇ ਆਪਣੇ ਇਤਿਹਾਸ ਨਾਲ ਜੁੜ ਸਕਣ | ਇਸ ਸਮੇਂ ਫਾਊਡੇਸ਼ਨ ਦੇ ਸਮੂਹ ਮੈਂਬਰ ਪੰਕਜਦੀਪ ਸਿੰਘ ਲੇਹਲ, ਰਾਮ ਸਿੰਘ, ਗੁਰਸ਼ਰਨ ਸਿੰਘ ਜਫ਼ਰਵਾਲ, ਕੈਪਟਨ ਵਰਿਆਮ ਸਿੰਘ, ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ, ਡਾ: ਗਰੁਜਿੰਦਰ ਸਿੰਘ, ਨਵਨੀਤ ਸਿੰਘ ਭੂੰਬਲ਼ੀ, ਪ੍ਰੀਤਮ ਸਿੰਘ ਲੇਹਲ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਪਾਰੋਵਾਲ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਕਾਮਰੇਡ ਅਵਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24