ਫਤਹਿਗੜ੍ਹ ਚੂੜੀਆਂ, 29 ਦਸੰਬਰ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਮੱਲ੍ਹਾਂ ਮਾਰਨ ਵਾਲੇ ਸਫਲ ਰਹੇ 17 ਵਿਦਿਆਰਥੀਆਂ ਨੂੰ ਸਰਟੀਫਿਕੇਟ, ਨਗਦ ਰਾਸ਼ੀ ਤੇ ਇਨਾਮ ਤਕਸੀਮ ਕੀਤੇ ਗਏ | ਪਿ੍ੰਸੀਪਲ ਚਰਨਜੀਤ ਸਿੰਘ ਅਤੇ ਐਮ.ਡੀ. ਦਵਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਵਿਚ ਧਾਰਮਿਕ ਪ੍ਰੀਖਿਆ ਲਈ ਬਹੁਤ ਵੱਡਾ ਰੁਝਾਨ ਸੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਕੂਲੀ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਪੜ੍ਹਾਈ ਵੱਲ ਉਚੇਚੇ ਤੌਰ 'ਤੇ ਸਿੱਖਿਆ ਸੰਸਥਾ ਵਲੋਂ ਤਵੱਜੋ ਦਿੱਤੀ ਜਾਂਦੀ ਹੈ | ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਉਣ ਲਈ ਧਾਰਮਿਕ ਪ੍ਰੀਖਿਆਵਾਂ ਦਾ ਬਹੁਤ ਵੱਡਾ ਯੋਗਦਾਨ ਹੈ | ਉਨ੍ਹਾਂ ਸਫਲ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੰਸਥਾ ਵਲੋਂ ਕਾਮਨਾ ਕੀਤੀ ਜਾਂਦੀ ਹੈ ਕਿ ਬੱਚੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਸਫਲਤਾ ਪ੍ਰਾਪਤ ਕਰਨ, ਜਿਸ ਨਾਲ ਸੰਸਥਾ, ਮਾਪਿਆਂ ਤੇ ਦੇਸ਼ ਦਾ ਨਾਂਅ ਉੱਚਾ ਹੋਵੇਗਾ | ਇਸ ਮੌਕੇ ਹਰਪਾਲ ਸਿੰਘ, ਹਿੰਮਤਬੀਰ ਸਿੰਘ, ਵਿਦਿਆਰਥੀ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ |