ਪਠਾਨਕੋਟ, 29 ਦਸੰਬਰ (ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 1 ਜਨਵਰੀ ਨੂੰ ਪਠਾਨਕੋਟ ਵਿਚ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 1 ਜਨਵਰੀ 2026 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਈਾ ਤੋਂ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ ਜੋ ਕਿ ਇੰਦਰਾ ਕਾਲੋਨੀ, ਰੇਲਵੇ ਰੋਡ, ਵਾਲਮੀਕਿ ਚੌਕ, ਲਾਈਟਾਂ ਵਾਲਾ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖ਼ਾਨਾ ਚੌਕ, ਗਾਂਧੀ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਸਰਵ ਧਿਆਨ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਗੁਰਦੇਵ ਸਿੰਘ ਜੌਹਲ, ਸੁਖਚੈਨ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਜਸਜੀਤ ਸਿੰਘ ਸਾਹਨੀ ਅਤੇ ਹੋਰ ਮੈਂਬਰ ਹਾਜ਼ਰ ਸਨ |