24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਿਗਰਾਨ ਇੰਜੀਨੀਅਰ ਦੇ ਦਫ਼ਤਰਾਂ ਦਾ ਘਿਰਾਓ 4 ਨੂੰ ਕੀਤਾ ਜਾਵੇਗਾ- ਸੁਖਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 30-12-2025
ਪਠਾਨਕੋਟ, 29 ਦਸੰਬਰ (ਸੰਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਅੱਜ ਇੱਥੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ (ਰੈਗੂਲਰ ਮੁਲਾਜ਼ਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਮਰਜ਼ ਕਰਕੇ 'ਪੱਕੇ ਰੁਜ਼ਗਾਰ' ਦਾ ਪ੍ਰਬੰਧ ਕਰਨ ਸਮੇਤ 'ਮੰਗ-ਪੱਤਰ' 'ਚ ਦਰਜ ਤਮਾਮ ਮੰਗਾਂ-ਮਸਲਿਆਂ ਦੇ ਹੱਲ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ | ਇਸ ਅਰਸੇ ਦੌਰਾਨ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਾ ਕਰਕੇ ਪਿਛਲੇ ਪੋਣੇ ਚਾਰ ਸਾਲ ਦੇ ਸ਼ਾਸਨਕਾਲ ਦੌਰਾਨ ਲਾਰਿਆਂ ਵਿਚ ਰੱਖਿਆ ਹੋਇਆ ਹੈ, ਉੱਥੇ ਵਿਭਾਗੀ ਅਧਿਕਾਰੀਆਂ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਅਤੇ ਸਕਾਡਾ ਸਿਸਟਮ ਲਗਾਉਣ ਵਾਲੀਆਂ ਵਰਕਰ ਵਿਰੋਧੀ ਨੀਤੀਆਂ ਨੂੰ ਪੂਰੇ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ | ਯੂਨੀਅਨ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ 'ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਸਬੰਧਿਤ ਵਿਭਾਗ ਵਿਚ ਮਰਜ਼ ਕਰਕੇ ਈ.ਪੀ.ਐਫ. ਅਤੇ ਈ.ਐਸ.ਆਈ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ (ਤਜਵੀਜ਼) ਨੂੰ ਲਾਗੂ ਕਰਕੇ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਸਮੇਤ ਮੰਗ ਪੱਤਰ ਵਿਚ ਦਰਜ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਦੇ ਸੱਦੇ 'ਤੇ 06 ਜਨਵਰੀ 2026 ਦਿਨ ਮੰਗਲਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਨਿਗਰਾਨ ਇੰਜੀਨੀਅਰ ਦਫ਼ਤਰਾਂ ਜੀਵਨਵਾਲ ਬੱਬਰੀ ਦਾ ਘਿਰਾਓ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੋਚੱਕ 'ਚ ਵਾਟਰ ਸਪਲਾਈ ਦਾ ਪਾਣੀ ਗੰਦਾ ਆਉਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਜੋਗਿੰਦਰ ਪਾਲ ਨੇ ਕਾਂਗਰਸ ਦੀ ਜੇਤੂ ਬਲਾਕ ਸੰਮਤੀ ਉਮੀਦਵਾਰ ਮਮਤਾ ਦੇਵੀ ਦਾ ਕੀਤਾ ਸਨਮਾਨ
Ad Position 24