ਗੁਰਦਾਸਪੁਰ, 30 ਦਸੰਬਰ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਰੋਹਿਤ ਮਸੀਹ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਗੁਰਮੀਤ ਸਿੰਘ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖ਼ਤਮ ਕਰਨ ਅਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾਵੇ |