ਬਟਾਲਾ, 30 ਦਸੰਬਰ (ਰਾਕੇਸ਼ ਰੇਖੀ)-ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਨਸੀਲੀਆਂ ਗੋਲੀਆਂ, ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕਰ ਕੇ 3 ਨੌਜਵਾਨਾਂ ਨੂੰ ਗਿ੍ਫਤਾਰ ਅਤੇ 2 ਨੂੰ ਨਾਮਜ਼ਦ ਕੀਤਾ ਹੈ | ਥਾਣਾ ਘੁਮਾਣ ਦੇ ਏ.ਐਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਸੂਆ ਪੰਡੋਰੀ ਤੋਂ ਪਿੰਡ ਚਾਚੋਕੇ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਪਰਤ ਗਿਆ | ਸ਼ੱਕ ਹੋਣ ਕਾਰਨ ਪੁਲਿਸ ਨੇ ਉਸ ਨੂੰ ਦਬੋਚ ਲਿਆ, ਜਦੋਂ ਉਸ ਦੀ ਤਾਲਾਸ਼ੀ ਲਈ ਤਾਂ ਉਸ ਤੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਸ ਦੀ ਪਹਿਚਾਣ ਦਇਆ ਸਿੰਘ ਪੁੱਤਰ ਅਵਤਾਰ ਵਾਸੀ ਚੌਲਚੱਕ ਦੇ ਤੌਰ 'ਤੇ ਕੀਤੀ ਗਈ | ਜਦੋਂ ਪੁਲਿਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਇਹ ਗੋਲੀਆਂ ਪਿੰਡ ਕੌੜੇ ਦੇ ਰਹਿਣ ਵਾਲੇ ਸ਼ਰਨ ਸਿੰਘ ਪੁੱਤਰ ਅਵਤਾਰ ਸਿੰਘ ਤੋਂ ਖਰੀਦ ਕੇ ਲਾਇਆ ਸੀ, ਜਿਸ 'ਤੇ ਪੁਲਿਸ ਨੇ ਇਸ ਸੰਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ | ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਸਬ ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕੋਟਲੀ ਸੂਰਤ ਮੱਲ੍ਹੀ, ਡੇਰਾ ਪਠਾਣਾ ਅਤੇ ਗਾਜ਼ੀਨੰਗਲ ਆਦਿ ਇਲਾਕਿਆਂ ਵਿੱਚ ਗਸ਼ਤ ਕੀਤੀ ਜਾ ਰਹੀ ਸੀ, ਗਸ਼ਤ ਦੌਰਾਨ ਪਿੰਡ ਗਾਜੀਨੰਗਲ ਨੇੜੇ ਮੋਟਰਸਾਈਕਲ ਸਵਾਰ 2 ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਾਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੀ ਪਹਿਚਾਣ ਨਵੀਨ ਸ਼ਰਮਾ ਪੁੱਤਰ ਨਰਿੰਦਰ ਸ਼ਰਮਾ ਵਾਸੀ ਦਰਗਾਬਾਦ ਅਤੇ ਪੀਟਰ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਦਰਗਾਬਾਦ ਦੇ ਤੌਰ 'ਤੇ ਕੀਤੀ ਗਈ ਹੈ ਤੇ ਇਸ ਮਾਮਲੇ ਵਿਚ ਕੁਲਜੀਤ ਸਿੰਘ ਉਰਫ ਬਿੱਲਾ ਪੁੱਤਰ ਨਰਿੰਦਰ ਸਿੰਘ ਵਾਸੀ ਗਾਜ਼ੀਨੰਗਲ ਨੂੰ ਨਾਮਜ਼ਦ ਕੀਤਾ ਗਿਆ ਹੈ | ਦੋਸ਼ੀਆਂ ਵਲੋਂ ਵਰਤਿਆਂ ਜਾ ਰਿਹਾ ਮੋਟਰਸਾਈਕਲ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਦੇ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਹਰਦੋਝੰਡੇ ਦੇ ਪੁਲ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਤਾਲਾਸ਼ੀ ਲਈ ਗਈ ਤਾਂ ਉਸ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਪਹਿਚਾਣ ਆਸ਼ੀਸ ਉਰਫ ਆਸ਼ੂ ਪੁੱਤਰ ਕੇਵਲ ਮਸੀਹ ਵਾਸੀ ਖਤੀਬ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਦੋਸ਼ੀਆਂ ਦੇ ਖਿਲਾਫ਼ ਐਨ.ਡੀ.ਪੀ.ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |