21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੰਤ ਬਾਬਾ ਗੁਰਮੀਤ ਸਿੰਘ ਜੀ ਦੀ ਨਿੱਘੀ ਯਾਦ 'ਚ 8ਵਾਂ ਬਰਸੀ ਸਮਾਗਮ 2 ਨੂੰ <br/>

Ad Position 21
No active advertisement
ਅਜੀਤ ਡੈਸਕ 31-12-2025
ਗੁਰਦਾਸਪੁਰ, 30 ਦਸੰਬਰ (ਚੱਕਰਾਜਾ)-ਸੰਤ ਬਾਬਾ ਗੁਰਮੀਤ ਸਿੰਘ ਜੀ ਦੀ ਨਿੱਘੀ ਯਾਦ ਵਿਚ 8ਵਾਂ ਬਰਸੀ ਸਮਾਗਮ 02 ਜਨਵਰੀ 2026 ਨੰੂ ਧੰਨ ਧੰਨ ਸੰਤ ਬਾਬਾ ਹਰੀ ਸਿੰਘ ਜੀ ਮੁਕੇਰੀਆਂ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸੰਗਤਪੁਰਾ ਬਥਵਾਲਾ (ਗੁਰਦਾਸਪੁਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਜੀ ਗੁਰਦੁਆਰਾ ਸੰਗਤਪੁਰਾ ਬਥਵਾਲਾ ਗੁਰਦਾਸਪੁਰ ਅਤੇ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਨੇ ਦੱਸਿਆ ਕਿ 31 ਦਸੰਬਰ ਅਤੇ 01 ਜਨਵਰੀ 2026 ਨੰੂ ਰੈਣ ਸਬਾਈ ਕੀਰਤਨ ਦਰਬਾਰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ | ਜਦੋਂ ਕਿ ਲੜੀਵਾਰ ਚੱਲ ਰਹੇ ਸ੍ਰੀ ਸਹਿਜ ਪਾਠ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 2 ਜਨਵਰੀ 2026 ਦਿਨ ਸ਼ੁੱਕਰਵਾਰ ਨੰੂ ਪਾਏ ਜਾਣਗੇ | ਉਪਰੰਤ ਕੀਰਤਨ ਦਰਬਾਰ ਹੋਵੇਗਾ | ਜਿਸ ਵਿਚ ਸੰਤ ਮਹਾਂਪੁਰਖ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਕਥਾਵਾਚਕ ਆਈਆਂ ਸੰਗਤਾਂ ਨੰੂ ਨਾਮ ਬਾਣੀ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ 3 ਜਨਵਰੀ ਨੰੂ ਸਜਾਇਆ ਜਾਵੇਗਾ ਨਗਰ ਕੀਰਤਨ <br/> ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਵੈਰੋਨੰਗਲ ਨੂੰ ਅਹਿਮ ਅਹੁਦੇ ਨਾਲ ਨਿਵਾਜਿਆ ਜਾਵੇ-ਆਗੂ ਤੇ ਵਰਕਰ
Ad Position 24