21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਦਾ 7 ਰੋਜ਼ਾ ਐਨ.ਐਸ.ਐਸ. ਕੈਂਪ ਸੰਪੰਨ <br/>

Ad Position 21
No active advertisement
ਅਜੀਤ ਡੈਸਕ 31-12-2025
ਧਾਰੀਵਾਲ, 30 ਦਸੰਬਰ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐੱਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਗਏ 7 ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਮਾਪਤੀ ਸਮਾਗਮ ਬਹੁਤ ਹੀ ਉਤਸ਼ਾਹ ਤੇ ਸਮਾਜਿਕ ਭਾਵਨਾ ਨਾਲ ਸਫ਼ਲਤਾ ਪੂਰਵਕ ਸੰਪੰਨ ਹੋਇਆ | ਪਿ੍ੰਸੀਪਲ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਸਮਾਜਿਕ ਸੇਵਾ, ਨਿਮਰਤਾ, ਸਮਾਨਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਆਦਿ ਗੁਣਾਂ ਦਾ ਵਿਕਾਸ ਕਰਨਾ ਸੀ | ਕੈਂਪ ਦੀ ਸਮਾਪਤੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਕਵਲਦੀਪ ਕੌਰ (ਬੀ.ਡੀ.ਐੱਸ., ਐੱਮ.ਡੀ.ਐੱਸ.) ਨੇ ਸ਼ਮੂਲੀਅਤ ਕੀਤੀ | ਇਸ ਦੇ ਨਾਲ ਹੀ ਧਾਰੀਵਾਲ ਯੋਗਾ ਸੁਸਾਇਟੀ ਦੇ ਪ੍ਰਮੁੱਖ ਯੋਗਾ ਟ੍ਰੇਨਰ ਸ੍ਰੀਮਤੀ ਕਿਰਨ ਮਹਾਜਨ ਤੇ ਰਜਨੀ ਸ਼ਰਮਾ ਵਲੋਂ ਵੀ ਸ਼ਿਰਕਤ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਯੋਗਾ ਕਰਵਾ ਕੇ ਸਿਹਤ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਚੌਪਈ ਸਾਹਿਬ ਜੀ ਦਾ ਪਾਠ ਵੀ ਕੀਤਾ ਗਿਆ | ਮੈਡਮ ਮੀਨਾਕਸ਼ੀ ਵਲੋਂ 7 ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ ਗਈ | ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਕਿਹਾ ਕਿ ਐਨ.ਐਸ.ਐਸ. ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਸਮਾਜਿਕ ਚੇਤਨਾ ਤੇ ਸਮਾਜਿਕ ਗੁਣਾਂ ਦੇ ਨਾਲ-ਨਾਲ ਨਿਮਰਤਾ, ਸਮਾਨਤਾ, ਸੇਵਾ ਭਾਵਨਾ ਤੇ ਸਹਿਯੋਗ ਨੂੰ ਉਤਪੰਨ ਕੀਤਾ ਜਾ ਸਕੇ | ਉਨ੍ਹਾਂ ਨੇ ਵਲੰਟੀਅਰਾਂ ਅਤੇ ਪ੍ਰੋਫ਼ੈਸਰਾਂ ਵਲੋਂ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਾਲਾਘਾ ਕੀਤੀ ਅਤੇ ਐਨ.ਐਸ.ਐਸ. ਕੈਂਪ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਵਲੰਟੀਅਰਾਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਮੁੱਖ ਮਹਿਮਾਨ ਡਾ. ਕਵਲਦੀਪ ਕੌਰ ਅਤੇ ਸ੍ਰੀਮਤੀ ਕਿਰਨ ਮਹਾਜਨ ਤੇ ਰਜਨੀ ਸ਼ਰਮਾ ਨੂੰ ਕਾਲਜ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਅਧੀਨ ਪਿੰਡ ਲਿਆਉਣ ਵਾਲੀ ਤਜਵੀਜ਼ 'ਤੇ ਵਿਚਾਰ ਹੋਵੇ-ਇਯਾਲੀ ਅਗਲੀ ਖ਼ਬਰ ਬਾਰ ਦੇ ਲਾਇਸੰਸ ਹੋਲਡਰ ਹੋਟਲ ਸੰਚਾਲਕ ਹੀ ਪਿਲਾ ਸਕਦੇ ਹਨ ਸ਼ਰਾਬ-ਸਹਾਇਕ ਕਮਿਸ਼ਨਰ <br/>
Ad Position 24