ਗੁਰਦਾਸਪੁਰ, 30 ਦਸੰਬਰ (ਅਸ਼ੋਕ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਜੋ ਹੁਕਮਾਂ ਦਾ ਐਲਾਨ ਕੀਤਾ ਜਾਂਦਾ ਹੈ, ਉਸ ਨੰੂ ਸਿੱਖ ਕੌਮ ਸਿਰ ਮੱਥੇ ਪ੍ਰਵਾਨ ਕਰਦੀ ਹੈ | ਪਰ ਪੰਜਾਬ ਦੇ ਮੁੱਖ ਮੰਤਰੀ ਵਲੋਂ ਸ਼ੋ੍ਰਮਣੀ ਕਮੇਟੀ ਬਾਰੇ ਗ਼ਲਤ ਟਿੱਪਣੀਆਂ ਕਰਨਾ ਮੰਦਭਾਗਾ ਹੈ | ਜਿਸ ਦਾ ਲੋਕਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਮਾਨਸਿਕ ਸੰਤੁਲਨ ਗਵਾ ਬੈਠੇ ਹਨ ਜੋ ਗ਼ਲਤ ਬਿਆਨਬਾਜ਼ੀ ਕਰਕੇ ਸਿੱਖ ਕੌਮ ਨੰੂ ਗੁੰਮਰਾਹ ਕਰ ਰਹੇ ਹਨ | ਪਰ ਸਿੱਖ ਕੌਮ ਕਦੇ ਵੀ ਮੁੱਖ ਮੰਤਰੀ ਦੇ ਝਾਂਸੇ ਵਿਚ ਨਹੀਂ ਆ ਸਕਦੀ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਅਤੇ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਭਲੇ ਦੀ ਗੱਲ ਕੀਤੀ ਹੈ ਅਤੇ ਸ਼ੋ੍ਰਮਣੀ ਕਮੇਟੀ ਬਾਰੇ ਟਿੱਪਣੀ ਕਰਨਾ, ਸਿੱਖ ਕੌਮ ਇਸ ਨੰੂ ਕਦੇ ਵੀ ਮੁਆਫ਼ ਨਹੀਂ ਕਰੇਗੀ | ਇਸ ਮੌਕੇ ਉਨ੍ਹਾਂ ਨਾਲ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ |