20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਿਸਾਨ ਮਜ਼ਦੂਰ ਮੋਰਚੇ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

Ad Position 21
No active advertisement
ਡੀ. ਸੀ. ਦਫ਼ਤਰ ਮੂਹਰੇ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ | ਤਸਵੀਰ : ਵਿਸ਼ਾਲ ਮੁੰਨਾ <br/> 31-12-2025
ਗੁਰਦਾਸਪੁਰ, 30 ਦਸੰਬਰ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਵਲੋਂ ਵੱਖ-ਵੱਖ ਜਥੇਬੰਦੀਆਂ ਸਮੇਤ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਮਜ਼ਦੂਰਾਂ ਦੇ ਰੁਜ਼ਗਾਰ ਦਾ ਵਸੀਲੇ ਮਨਰੇਗਾ ਕਾਨੂੰਨ ਵਿਚ ਸੋਧ ਕਰਕੇ ਨਵਾਂ ਕਾਨੂੰਨ ਵੀ ਬੀ ਜੀ ਰਾਮ ਜੀ ਕਾਨੂੰਨ ਲਿਆਂਦਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਦਾ ਰੁਜ਼ਗਾਰ ਹੀ ਨਹੀਂ ਖੁੱਸੇਗਾ ਸਗੋਂ ਮਜ਼ਦੂਰਾਂ ਦੇ ਅਧਿਕਾਰਾਂ 'ਤੇ ਵੀ ਡਾਕਾ ਵੱਜੇਗਾ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਖੋਹਣ ਦੀ ਨੀਤੀ ਵਾਪਸ ਲਵੇ, ਮਜ਼ਦੂਰਾਂ ਨਾਲ ਸੰਬੰਧਿਤ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਕਾਰਪੋਰੇਟ ਤੇ ਸਰਮਾਏਦਾਰਾਂ ਦੇ ਹੱਕ ਵਿਚ ਜੋ ਚਾਰ ਕੋਡ ਲਾਗੂ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਸ ਲਿਆ ਜਾਵੇ ਅਤੇ ਮਜ਼ਦੂਰਾਂ ਨੂੰ ਕਰਜ਼ ਮੁਕਤ ਕੀਤਾ ਜਾਵੇ | ਮੋਰਚੇ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਇਜਲਾਸ ਵਿਚ ਕੇਂਦਰ ਵਲੋਂ ਲਿਆਂਦੇ ਗਏ ਵੱਖ-ਵੱਖ ਲੋਕ ਮਾਰੂ ਤੇ ਮਜ਼ਦੂਰ ਮਾਰੂ ਕਾਨੂੰਨਾਂ ਦੇ ਵਿਰੋਧ ਵਿਚ ਮਤਾ ਪਾਸ ਕਰੇ | ਆਗੂਆਂ ਕਿਹਾ ਕਿ ਲੋਕ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਅਹਿਦ ਕਰਨ | ਇਸ ਮੌਕੇ ਸੁਖਦੇਵ ਸਿੰਘ ਅੱਲੜ ਪਿੰਡੀ, ਹਰਭਜਨ ਸਿੰਘ ਖ਼ਜ਼ਾਨਚੀ, ਸੁਖਜਿੰਦਰ ਸਿੰਘ ਗੋਤ, ਮਾਸਟਰ ਗੁਰਜੀਤ ਸਿੰਘ, ਨਿਸ਼ਾਨ ਸਿੰਘ ਮੇੜੈ, ਸੁਖਦੇਵ ਸਿੰਘ ਨੱਤ ਤੇ ਰਣਜੀਤ ਸਿੰਘ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਕ੍ਰਿਸਮਸ ਸਮਾਗਮ 'ਚ ਮੁੱਖ ਮੰਤਰੀ ਦੇ ਨਾ ਪਹੁੰਚਣ 'ਤੇ ਮਸੀਹ ਭਾਈਚਾਰੇ ਨੰੂ ਪਹੁੰਚੀ ਠੇਸ-ਪ੍ਰਵੇਜ਼ ਤੁੰਗ ਅਗਲੀ ਖ਼ਬਰ ਕਿ੍ਸਮਸ ਮੌਕੇ ਪਿੰਡ ਚੌਧਰਪੁਰ ਪਹੁੰਚੇ ਚੇਅਰਮੈਨ ਜੋਬਨ ਰੰਧਾਵਾ ਤੇ ਚੇਅਰਮੈਨ ਡੈਨੀਅਲ ਭੱਟੀ ਦਾ ਸਵਾਗਤ
Ad Position 24