20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਆਮ ਆਦਮੀ ਪਾਰਟੀ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਾਰਡਬੰਦੀ ਕੀਤੀ-ਹੀਰਾ ਵਾਲੀਆ

Ad Position 21
No active advertisement
ਅਜੀਤ ਡੈਸਕ 31-12-2025
ਬਟਾਲਾ, 30 ਦਸੰਬਰ (ਸਤਿੰਦਰ ਸਿੰਘ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਜੋ ਵਾਰਡਬੰਦੀ ਕੀਤੀ ਗਈ ਹੈ, ਉਸ ਵਿਚ ਕਾਨੂੰਨ ਦੀਆਂ ਪੂਰੀਆਂ ਧੱਜੀਆਂ ਉਡਾਈਆਂ ਗਈਆਂ ਹਨ, ਕਿਉਂਕਿ ਆਮ ਆਦਮੀ ਪਾਰਟੀ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਜਿੱਤਣੀਆਂ ਉਸ ਲਈ ਆਸਾਨ ਨਹੀਂ ਹਨ, ਇਸ ਲਈ ਨਿਯਮਾਂ ਨੂੰ ਛਿੱਕੇ ਟੰਗ ਕੇ ਇਹ ਵਾਰਡਬੰਦੀ ਕੀਤੀ ਗਈ ਹੈ, ਜਿਸ ਦੀ ਭਾਜਪਾ ਕੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਸਾਥੀਆਂ ਸਮੇਤ ਕੀਤਾ | ਹੀਰਾ ਵਾਲੀਆ ਨੇ ਕਿਹਾ ਕਿ ਜਿਹੜੀ ਵਾਰਡਬੰਦੀ ਕੀਤੀ ਗਈ ਹੈ, ਉਸ ਦੀ ਅੱਧ ਅਧੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜਿਹੜੀ ਵੀ ਕੁਝ ਜਾਣਕਾਰੀ ਮਿਲੀ ਹੈ, ਉਸ ਤੋਂ ਇਹ ਗੱਲ ਸਾਫ਼ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਬੜੀ ਚਲਾਕੀ ਨਾਲ ਇਹ ਵਾਰਡਬੰਦੀ ਕੀਤੀ ਹੈ | ਹੀਰਾ ਵਾਲੀਆ ਨੇ ਕਿਹਾ ਕਿ ਇਸ ਖਿਲਾਫ਼ ਮਾਣਯੋਗ ਹਾਈਕੋਰਟ ਵਿਚ ਅਰਜ਼ੀ ਲਗਾਈ ਗਈ ਹੈ ਕਿ ਜੋ ਵਾਰਡਬੰਦੀ ਹੋਈ ਹੈ, ਉਸ ਨੂੰ ਲਾਗੂ ਨਾ ਕੀਤਾ ਜਾਵੇ ਅਤੇ ਪਹਿਲੀ ਵਾਰਡਬੰਦੀ ਅਨੁਸਾਰ ਹੀ ਨਗਰ ਨਿਗਮ ਦੀਆਂ ਚੋਣਾਂ ਕਰਵਾਈਆਂ ਜਾਣ | ਹੀਰਾ ਵਾਲੀਆਂ ਨੇ ਕਿਹਾ ਕਿ ਕੌਂਸਲਰ ਆਪਣੇ ਇਲਾਕੇ ਦਾ ਨੁਮਾਇੰਦਾ ਹੁੰਦਾ ਹੈ, ਪ੍ਰੰਤੂ ਇਸ ਵਾਰ ਜੋ ਵਾਰਡਬੰਦੀ ਕੀਤੀ ਗਈ ਹੈ, ਉਸ ਵਿਚ ਦੂਰ-ਦੁਰਾਡੇ ਇਲਾਕਿਆਂ ਨੂੰ ਜੋੜ ਦਿੱਤਾ ਗਿਆ ਹੈ, ਜੋ ਕਿਸੇ ਦੀ ਸਮਝ ਵਿਚ ਨਹੀਂ ਆ ਰਹੀ, ਇਹ ਪੂਰੀ ਤਰ੍ਹਾਂ ਗਲਤ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਭੂਸ਼ਣ ਬਜਾਜ, ਬਲਵਿੰਦਰ ਕੁਮਾਰ ਮਹਿਤਾ, ਦੀਪਕ ਜੋਸ਼ੀ, ਸੰਦੀਪ ਆਜ਼ਾਦ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਠੰਢ ਅਤੇ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਜਾਵੇ-ਪ੍ਰਧਾਨ ਢਿੱਲੋਂ/ਪੁੜੈਣ ਅਗਲੀ ਖ਼ਬਰ 'ਆਪ' ਨੇ ਚੇਅਰਮੈਨ ਨਿਸ਼ਾਨ ਸਿੰਘ ਚਾਹਲ ਬੋਲੇਵਾਲ ਨੂੰ ਯੂਥ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ
Ad Position 24