19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਾਰੇ ਸਿੱਖਾਂ ਨੂੰ ਹਉਮੈ ਛੱਡ ਇਕੱਠੇ ਰਹਿਣਾ ਚਾਹੀਦਾ ਹੈ-ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 01-06-2025
ਅਬੋਹਰ,31 ਮਈ (ਸੁਖਜੀਤ ਸਿੰਘ ਬਰਾੜ)-ਸਾਰੇ ਸਿੱਖਾਂ ਨੂੰ ਹਾਊਮੇ ਛੱਡ ਇਕੱਠੇ ਹੋ ਕੇ ਰਹਿਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ, ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ | ਇਸ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਧਰਮ ਪ੍ਰਚਾਰ ਮੁਹਿੰਮ ਤਹਿਤ ਪੂਰੇ ਪੰਜਾਬ ਵਿਚ ਜਾ ਰਹੇ ਹਨ | ਆਉਂਦੇ ਸਮੇਂ ਵਿਚ ਉਹ ਪੂਰੇ ਭਾਰਤ ਅਤੇ ਵਿਦੇਸ਼ਾਂ ਵਿਚ ਵੀ ਧਰਮ ਪ੍ਰਚਾਰ ਲਈ ਸਮਾਗਮ ਕਰਨਗੇ | ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਿੱਖ ਕੌਮ ਸਾਜੀ ਹੈ | ਇਸ ਲਈ ਮੇਰੀ ਅਪੀਲ ਹੈ ਕਿ ਸਾਰੇ ਸਿੱਖ ਹਾਊਮੇ ਛੱਡ ਇਕੱਠੇ ਹੋ ਕੇ ਰਹੋ ਅਤੇ ਵੱਧ ਤੋਂ ਸੰਗਤਾਂ ਨੂੰ ਅੰਮਿ੍ਤ ਸੰਚਾਰ ਕਰਵਾ ਕੇ ਗੁਰੂ ਨਾਲ ਜੋੜੋ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਨਸ਼ੇ ਦਾ ਦਰਿਆ ਵਗ ਰਿਹਾ ਹੈ | ਆਪਣੇ ਬੱਚਿਆਂ ਨੂੰ ਨਸ਼ੇ ਤੋਂ ਬਚਾਓ | ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦਾਨੇਵਾਲੀਆ ਅਤੇ ਉਨ੍ਹਾਂ ਦੇ ਪਤੀ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆਂ ਨੇ ਜਥੇਦਾਰਾਂ ਦਾ ਪਿੰਡ ਦਾਨੇਵਾਲਾ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਨੇ ਵੀ ਸੰਬੋਧਨ ਕੀਤਾ | ਅੰਤ ਵਿਚ ਜਥੇਦਾਰ ਦਾਨੇਵਾਲੀਆ ਵਲ਼ੋਂ ਜਥੇਦਾਰ ਗੜਗੱਜ ਅਤੇ ਜਥੇਦਾਰ ਧਨੌਲਾ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਟਿੱਕਾ, ਛਿੰਦਰਪਾਲ ਸਿੰਘ ਦਾਨੇਵਾਲੀਆ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਅੱਚਾੜਿੱਕੀ, ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ, ਸੁਖਜਿੰਦਰ ਸਿੰਘ ਢਿੱਲੋਂ, ਸਾਹਿਲ ਛਾਬੜਾ, ਹਰਕੇਸ਼ ਸਿੰਘ ਔਲਖ, ਕੁਲਦੀਪ ਸਿੰਘ, ਰਵੀਦੀਪ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਸੰਧੂ, ਹਰਮੀਤ ਸਿੰਘ, ਹਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਰਾਕੇਸ਼ ਸਾਮਾ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਕੈਣ ਵਾਲਾ 'ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਜਥੇਦਾਰ ਗੜਗੱਜ ਅਤੇ ਜਥੇਦਾਰ ਧਨੌਲਾ ਗੁਰਦੁਆਰਾ ਸ੍ਰੀ ਵੱਡ ਤੀਰਥ ਹਰੀਪੁਰਾ ਵਿਖੇ ਨਤਮਸਤਕ ਹੋਏ
Ad Position 24