20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਅਬੋਹਰ, ਬੱਲੂਆਣਾ ਹਲਕਿਆਂ 'ਚ ਨਸ਼ਾ ਖ਼ਾਤਮਾ ਕਰ ਦਿਆਂਗੇ-ਐਸ.ਐਸ.ਪੀ.

Ad Position 21
No active advertisement
ਅਜੀਤ ਡੈਸਕ 01-06-2025
ਅਬੋਹਰ,31 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ, ਬੱਲੂਆਣਾ ਵਿਧਾਨ ਸਭਾ ਹਲਕਿਆਂ 'ਚ ਨਸ਼ਾ ਵੇਚਣ ਵਾਲਿਆਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਖ਼ਾਤਮਾ ਕਰ ਦਿਆਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਾਜ਼ਿਲਕਾ ਦੇ ਨਵ-ਨਿਯੁਕਤ ਐਸ. ਐਸ. ਪੀ.ਗੁਰਮੀਤ ਸਿੰਘ ਨੇ ਸਥਾਨਕ ਸ਼ਹਿਰ 'ਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਹੋਰ ਸਖ਼ਤ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕਿਹਾ ਕਿ ਦੋਵੇਂ ਵਿਧਾਨ ਸਭਾ ਹਲਕਿਆਂ 'ਚ ਲੁੱਟਾਂ ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਨਸ਼ਾ ਵੇਚਣ ਵਾਲਿਆਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਹ ਰਸਤੇ ਛੱਡ ਦੇਣ ਨਹੀਂ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਜਨਤਾ ਤੋਂ ਵੀ ਇਸ ਮੁਹਿੰਮ 'ਚ ਸਹਿਯੋਗ ਦੀ ਮੰਗ ਕੀਤੀ ਹੈ | ਇਸ ਮੌਕੇ ਡੀ. ਐਸ. ਪੀ.ਤੇਜਿੰਦਰ ਪਾਲ ਸਿੰਘ, ਨਗਰ ਥਾਣਾ ਮੁਖੀ ਮਨਿੰਦਰ ਸਿੰਘ, ਥਾਣਾ ਮੁਖੀ ਪਰਮਿਲਾ ਸਿੱਧੂ, ਥਾਣਾ ਬਹਾਵਵਾਲਾ ਮੁਖੀ ਦਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਜਿੰਦਰ ਮਿਰੋਕ ਨਮਿਤ ਪਾਠ ਦਾ ਭੋਗ 'ਤੇ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
Ad Position 24