24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ- ਗਿੱਲ, ਸੋਨੂੰ

Ad Position 21
No active advertisement
ਅਜੀਤ ਡੈਸਕ 02-06-2025
ਫ਼ਾਜ਼ਿਲਕਾ, 1 ਜੂਨ (ਅਮਰਜੀਤ ਸ਼ਰਮਾ)-ਆਜ਼ਾਦ ਸੋਚ ਨਵੀਂ ਸੋਚ ਯੂਥ ਕਲੱਬ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵਲ਼ੋਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਲਈ ਵਰਜਿਆ ਜਾਂ ਰਿਹਾ ਹੈ | ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪਿੰਡ ਪੱਕਾ ਚਿਸ਼ਤੀ, ਚੂਹੜੀ ਵਾਲਾ ਚਿਸ਼ਤੀ, ਨੂਰ ਮੁਹੰਮਦ ਸਮੇਤ ਅੱਧੀ ਦਰਜਨ ਪਿੰਡਾਂ ਦੇ ਨੌਜਵਾਨਾ ਦੀ ਇੱਕ ਅਹਿਮ ਮੀਟਿੰਗ ਪਿੰਡ ਪੱਕਾ ਚਿਸ਼ਤੀ ਵਿਖੇ ਪੀਰ ਬਾਬਾ ਨੌਂ ਗਜਾ ਦੀ ਦਰਗਾਹ 'ਤੇ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਜ਼ਾਦ ਸੋਚ ਨਵੀਂ ਸੋਚ ਯੂਥ ਕਲੱਬ ਦੇ ਪ੍ਰਧਾਨ ਸੋਨੰੂ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾ.ਇਨਕਲਾਬ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਮਿਲ ਕੇ ਹੰਭਲਾ ਮਾਰਿਆ ਜਾਵੇ | ਉਨ੍ਹਾਂ ਕਿਹਾ ਕਿ ਬੇਸ਼ੱਕ ਨੌਜਵਾਨ ਹੀ ਨਸ਼ਿਆਂ ਰੂਪੀ ਬਿਮਾਰੀ ਦਾ ਜ਼ਿਆਦਾ ਸ਼ਿਕਾਰ ਹਨ | ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਵੀ ਨੌਜਵਾਨ ਹੀ ਕਰਨਗੇ | ਉਨ੍ਹਾਂ ਕਿਹਾ ਕਿ ਸੁਹਿਰਦ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਨੌਜਵਾਨ ਚਾਲ ਚੱਲਣ ਨੇਕ ਰੱਖਣ ਅਤੇ ਨਿਮਰਤਾ ਭਾਵ ਵਾਲੇ ਗੁਣ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਕੁਲਦੀਪ ਸਿੰਘ, ਸਤਨਾਮ ਸਿੰਘ, ਹੈਰੀ, ਰਮੇਸ਼ ਸਿੰਘ, ਹਰਜਿੰਦਰ ਸਿੰਘ,ਲਖਵਿੰਦਰ ਸਿੰਘ, ਗੁਰਮੀਤ ਸਿੰਘ,ਰਾਜੂ, ਸੋਨੂੰ, ਸਾਜਨ,ਵਕੀਲ ਸਿੰਘ, ਜੱਗਾ ਸਿੰਘ, ਅੰਗਰੇਜ਼ ਸਿੰਘ, ਰਵੀ ਸਿੰਘ, ਬਿੰਦਰ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ, ਅਨਮੋਲ ਸਿੰਘ, ਸਤਨਾਮ ਸਿੰਘ, ਵਿਜੇ ਸਿੰਘ, ਪਰਗਟ ਸਿੰਘ, ਰਾਜ ਸਿੰਘ, ਦੀਪ ਸਿੰਘ, ਤਰਸੇਮ ਸਿੰਘ, ਲਵਪ੍ਰੀਤ ਸਿੰਘ , ਬਲਵੀਰ ਸਿੰਘ, ਹਰਮੇਸ਼ ਸਿੰਘ, ਅਮਰੀਕ ਸਿੰਘ, ਕਾਲਾ ਸਿੰਘ, ਬੌਬੀ ਅਤੇ ਹੋਰ ਸਾਥੀ ਮੌਜੂਦ ਸਨ
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕਥਿਤ ਚੋਰਾਂ ਦੇ ਵਧੇ ਹੌਸਲੇ ਦੀ ਚਰਚਾ ਥਾਂ-ਥਾਂ
Ad Position 24