24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-06-2025
ਮੱਲਾਂਵਾਲਾ, 1 ਜੂਨ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਵਕੀਲਾਂ ਵਾਲੀ ਪਾਸ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਪੈਦਲ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੀ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ 'ਚੋਂ ਇਕ ਮੋਮੀ ਲਿਫ਼ਾਫ਼ੇ ਵਿਚ ਲਪੇਟੀ ਹੋਈ ਵਸਤੂ ਕੱਢ ਕੇ ਛੁਪਾਏ ਢੰਗ ਨਾਲ ਹੇਠਾਂ ਸੁੱਟ ਦਿੱਤੀ | ਉਨ੍ਹਾਂ ਦੱਸਿਆ ਕਿ ਜਦ ਉਕਤ ਵਿਅਕਤੀ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਸੁਰਿੰਦਰ ਸਿੰਘ ਵਾਸੀ ਮਹਾਲਮ ਵਜੋਂ ਦੱਸੀ, ਜਿਸ ਵਲੋਂ ਸੁੱਟੇ ਹੋਏ ਮੋਮੀ ਲਿਫ਼ਾਫ਼ੇ ਨੂੰ ਚੈੱਕ ਕਰਨ 'ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਆਰਿਫ਼ ਕੇ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ- ਗਿੱਲ, ਸੋਨੂੰ
Ad Position 24