24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਰਤ ਦੇ ਕੁਝ ਹਿੱਸਿਆਂ ਵਿਚ ਕੋਵਿਡ ਦੇ ਕੇਸਾਂ ਨੂੰ ਮੱਦੇਨਜ਼ਰ ਸਿਹਤ ਵਿਭਾਗ ਫ਼ਾਜ਼ਿਲਕਾ ਨੇ ਐਡਵਾਈਜ਼ਰੀ ਜਾਰੀ

Ad Position 21
No active advertisement
ਅਜੀਤ ਡੈਸਕ 02-06-2025
ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਕੁੱਝ ਹਿੱਸਿਆਂ ਵਿਚ ਕੋਵਿਡ ਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਵੱਲੋਂ ਕੋਵਿਡ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ | ਡਾ ਰਾਜ ਕੁਮਾਰ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਬਿਮਾਰੀ ਤੋਂ ਕਿਸੇ ਵੀ ਤਰ੍ਹਾਂ ਘਬਰਾਹਟ ਵਿਚ ਆਉਣ ਦੀ ਕੋਈ ਲੋੜ ਨਹੀਂ ਹੈ | ਬਲਕਿ ਸਾਵਧਾਨੀਆਂ ਵਰਤਣ ਦੀ ਲੋੜ ਹੈ | ਡਾ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਦੇਸ਼ ਦੇ ਕੁੱਝ ਹਿੱਸਿਆਂ ਵਿਚ ਸਾਹ ਨਾਲ ਸਬੰਧਿਤ ਬਿਮਾਰੀਆਂ ਵਿਚ ਹੌਲੀ ਹੌਲੀ ਵਾਧਾ ਦਰਜ਼ ਕੀਤਾ ਗਿਆ ਹੈ | ਇਸ ਜੇ.ਐਨ. ਵੇਰੀਐਂਟ ਵਿਚ ਹਲਕਾ ਬੁਖ਼ਾਰ, ਖਾਂਸੀ, ਗਲੇ ਵਿਚ ਛਾਲੇ ਅਤੇ ਦਰਦ ਹੋ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਵੇਰੀਐਂਟ ਬਹੁਤ ਹਲਕਾ ਹੈ, ਜੋ ਸਾਵਧਾਨੀਆਂ ਵਰਤ ਕੇ ਆਪਣੇ ਆਪ ਠੀਕ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਸਾਹ ਦੀਆਂ ਬਿਮਾਰੀਆਂ ਮੂੰਹ ਅਤੇ ਨੱਕ ਰਸਤੇ ਅੱਗੇ ਫੈਲਦੀਆਂ ਹਨ | ਇਸ ਤਰ੍ਹਾਂ ਦੇ ਲੱਛਣਾਂ ਵਾਲੇ ਮਰੀਜ਼ਾਂ ਤੋਂ ਦੂਰੀ ਬਣਾ ਕੇ ਰੱਖੋ | ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ | ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਤੇ ਰੁਮਾਲ ਰੱਖਿਆ ਜਾਵੇ | ਵਾਰ ਵਾਰ ਹੱਥਾਂ ਨੂੰ ਧੋਵੋ | ਮੂੰਹ ਅਤੇ ਨੱਕ ਨੂੰ ਛੂਹਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਪਾਣੀ ਨਾਲ ਧੋਵੋ | ਸੰਤੁਲਿਤ ਭੋਜਨ ਦੀ ਵਰਤੋਂ ਕਰੋ | ਵੱਧ ਤੋਂ ਵੱਧ ਪਾਣੀ ਪੀਓ | ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਨੇੜੇ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਜ਼ਿਲੇ੍ਹ ਦੇ ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਚਾਰ ਮਹੀਨੇ ਦੀ ਗੱਭਣ ਗਾਂ ਦੇ ਗੱਭਣ ਹੋਣ ਦੇ ਟੀਕੇ 'ਤੇ ਟੀਕੇ ਰੱਖਦਾ ਰਿਹਾ ਪਰ ਉਸ ਨੂੰ ਗਾਂ ਗੱਭਣ ਹੋਣ ਦਾ ਪਤਾ... ਅਗਲੀ ਖ਼ਬਰ ਲੋੜਵੰਦ ਵਿਧਵਾ ਮਹਿਲਾਵਾਂ ਨੂੰ ਵੰਡਿਆ ਰਾਸ਼ਨ
Ad Position 24