ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਅਰਦਾਸ ਕਰਨ ਉਪਰੰਤ ਗੁਰਬਾਣੀ ਦੇ ਜਾਪ ਅਤੇ ਗੁਰਮਤਿ ਵਿਚਾਰਾਂ ਕਰਦਿਆਂ ਇਸ ਉਪਰੰਤ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕ ਸਾਹਿਬਾਨ ਨਾਲ ਗਰਮੀ ਦੀਆਂ ਛੁੱਟੀਆਂ ਦੇ ਕੰਮ ਦੇ ਸੰਬੰਧ ਵਿਚ ਗੱਲਬਾਤ ਕੀਤੀ ਗਈ ਅਤੇ ਇਹ ਛਬੀਲ ਸਵੇਰੇ 10 ਵਜੇ ਸ਼ੁਰੂ ਕੀਤੀ ਗਈ | ਇਹ ਸਮਾਗਮ ਅਕਾਲ ਅਕੈਡਮੀ ਥੇਹ ਕਲੰਦਰ ਦੇ ਪਿ੍ੰਸੀਪਲ ਦੀ ਰਹਿਨੁਮਾਈ ਹੇਠ ਹੋਇਆ | ਇਸ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਜਿਸ ਵਿਚ ਮਨਦੀਪ ਸਿੰਘ, ਪ੍ਰਦੀਪ ਕੁਮਾਰ ਅਤੇ ਸੁਖਪਾਲ ਸਿੰਘ ਸ਼ਾਮਿਲ ਸਨ, ਜਿਨ੍ਹਾਂ ਮੁੱਖ ਸੇਵਾਦਾਰਾਂ ਵਜੋਂ ਭੂਮਿਕਾ ਨਿਭਾਈ | ਇਸ ਸੰਬੰਧੀ ਅਕਾਲ ਅਕੈਡਮੀ ਦੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ |