25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੰਥਕ ਅਕਾਲੀ ਲਹਿਰ ਦਾ ਵਫ਼ਦ ਜਥੇਦਾਰ ਗੜਗੱਜ ਨੂੰ ਮੰਗ-ਪੱਤਰ ਦੇਣ ਪੁੱਜਾ

Ad Position 21
No active advertisement
ਅਜੀਤ ਡੈਸਕ 02-06-2025
ਅਬੋਹਰ, 1 ਜੂਨ (ਤੇਜਿੰਦਰ ਸਿੰਘ ਖ਼ਾਲਸਾ)- ਪੰਥਕ ਅਕਾਲੀ ਲਹਿਰ ਦੇ ਵਫ਼ਦ ਵਲ਼ੋਂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਨੀਆ ਦੇ ਅਗਵਾਈ ਹੇਠ ਅਬੋਹਰ ਦੀ ਕੰਧਵਾਲਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਦੇਣ ਲਈ ਪੁੱਜੇ | ਇਸ ਦੌਰਾਨ ਜਥੇਦਾਰ ਗੜਗੱਜ ਨੇ ਪੰਥਕ ਅਕਾਲੀ ਲਹਿਰ ਦੇ ਆਗੂਆਂ ਦਾ ਮੰਗ ਪੱਤਰ ਨਾ ਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਣੇ ਸ੍ਰੀ ਅਕਾਲ ਤਖ਼ਤ ਸਾਹਿਬ ਆਉਣ ਦੀ ਸਲਾਹ ਦਿੱਤੀ | ਇਸ ਉਪਰੰਤ ਵਫ਼ਦ ਸਣੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਨੀਆ, ਦਵਿੰਦਰ ਸਿੰਘ ਵਾਹਲਾ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਬਬਲਾ, ਕੁਲਵੰਤ ਸਿੰਘ, ਗੁਰਮੇਲ ਸਿੰਘ, ਅਰਮਾਨ ਸਿੰਘ, ਸੁਖਬੀਰ ਸਿੰਘ, ਬਲਕਰਨ ਕੌਰ, ਸੁਖਵੰਤ ਸਿੰਘ, ਜਸਬੀਰ ਸਿੰਘ ਆਦਿ ਨੇ ਦੱਸਿਆ ਕਿ ਅਕਾਲ ਤਖ਼ਤ ਮਹਾਨ ਹੈ, ਸਿੱਖ ਕੌਮ ਦੀ ਸ਼ਾਨ ਹੈ ਜਿਸ ਦੀ ਸ਼ਾਨ ਨੂੰ ਬਰਕਰਾਰ ਰੱਖਣਾ ਜਥੇਦਾਰ ਸਾਹਿਬਾਨ ਦਾ ਫ਼ਰਜ਼ ਬਣਦਾ ਹੈ | ਉਨ੍ਹਾਂ ਮੰਗ ਪੱਤਰ ਰਾਹੀਂ ਦੱਸਿਆ ਕਿ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਹਲਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਕਾਰਜ ਕਰ ਰਹੇ ਹਨ ਪਰ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਧਾਰਮਿਕ ਅਦਾਰਾ ਖੋਲ੍ਹਣ ਵਿਚ ਕਾਮਯਾਬ ਨਹੀਂ ਹੋ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲ਼ੋਂ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਅਕਾਲ ਤਖ਼ਤ ਥਾਪੇ ਜਾਣ ਦੀਆਂ ਵਿਉਂਤਾਂ ਬਣਾਈਆਂ ਜਾ ਰਹੀਆਂ ਹਨ ਜੋ ਕਿ ਸਿੱਖ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਰਬੱਤ ਖ਼ਾਲਸਾ ਦੇ ਭਾਰੀ ਇਕੱਠ ਨੇ ਜਗਤਾਰ ਸਿੰਘ ਹਵਾਰਾ ਨੂੰ ਜਥੇਦਾਰ ਥਾਪਿਆ ਹੋਇਆ ਹੈ ਅਤੇ ਉਕਤ ਕੌਮੀ ਮਸਲੇ ਨੂੰ ਸਰਬੱਤ ਖ਼ਾਲਸਾ ਰਾਹੀਂ ਹੀ ਵਿਚਾਰਿਆ ਜਾਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਰਾਮ ਸ਼ਰਣਮ ਮੰਦਰ ਵਿਚ ਸ਼ਰਧਾ ਨਾਲ ਹਫ਼ਤਾਵਾਰੀ ਅੰਮਿ੍ਤਵਾਣੀ ਸਤਿਸੰਗ ਕਰਵਾਇਆ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ 'ਤੇ ਹੋਏ ਹਮਲੇ ਨੂੰ ਅਸੀਂ ਕਦੇ ਵੀ ਨਹੀਂ ਭੁੱਲ ਸਕਦੇ-ਮੱਲੇਵਾਲਾ
Ad Position 24