ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਮਾਣਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ.ਅਵਤਾਰ ਸਿੰਘ ਦੀਆਂ ਹਦਾਇਤਾਂ ਦੀ ਪਾਲਨਾ ਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੁਆਰਾ ਪਿੰਡ ਕੁਹਾੜੀਆਂ ਵਾਲੀ ਵਿਖੇ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਦਿਵਸ 'ਤੇ ਮੈਡਮ ਰੁਚੀ ਸਵਪਨ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਜੀਆਂ ਨੇ ਪਿੰਡ ਦੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਭਰ ਵਿਚ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਤੰਬਾਕੂ ਵਿਰੋਧੀ ਗਤੀਵਿਧੀਆਂ ਅਤੇ ਤੰਬਾਕੂ ਤੋਂ ਬਚਣ ਲਈ ਜਾਗਰੂਕਤਾ ਸਮਾਗਮ ਕੀਤੇ ਜਾਂਦੇ ਹਨ | ਉਨ੍ਹਾਂ ਨੇ ਤੰਬਾਕੂ ਦੇ ਨੁਕਸਾਨਾਂ ਬਾਰੇ ਦੱਸਿਆ ਕਿ ਫੇਫੜਿਆਂ, ਮੂੰਹ, ਗਲੇ, ਪੇਟ ਆਦਿ ਦੇ ਕੈਂਸਰ ਦੀ ਸੰਭਾਵਨਾ ਹੁੰਦੀ ਹੈ | ਦਿਲ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ | ਸਾਹ ਲੈਣ ਵਿਚ ਸਮੱਸਿਆ ਹੋ ਸਕਦੀ ਹੈ | ਤੰਬਾਕੂ ਦੀ ਵਰਤੋਂ ਮਰਦਾਂ ਅਤੇ ਅÏਰਤਾਂ ਵਿਚ ਜਣਨ ਸ਼ਕਤੀ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ | ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ ਹੁੰਦਾ ਹੈ | ਉਨ੍ਹਾਂ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿਚ ਜਾਂ ਤੰਬਾਕੂ ਦੀ ਵਿੱਕਰੀ ਵਿਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ | ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਗਰਟ ਐਂਡ ਅਦਰ ਤੰਬਾਕੂ ਪੋ੍ਰਡਕਟ ਐਕਟ (ਕੋਟਪਾ) 2003 ਲਾਗੂ ਕੀਤਾ ਗਿਆ ਹੈ | ਜਿਸ ਦੀਆਂ ਵੱਖ ਵੱਖ ਧਾਰਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖ਼ਤ ਮਨਾਹੀ ਹੈ, ਸੈਕਸ਼ਨ 6-ਏ ਅਨੁਸਾਰ 18 ਸਾਲ ਤੋਂ ਘੱਟ ਦੇ ਬੱਚਿਆਂ ਦੁਆਰਾ ਤੰਬਾਕੂ ਖ਼ਰੀਦੋ ਫ਼ਰੋਖ਼ਤ ਨਹੀਂ ਕੀਤੀ ਜਾ ਸਕਦੀ, ਸੈਕਸ਼ਨ 6-ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿੱਕਰੀ ਤੇ ਸਖ਼ਤ ਮਨਾਹੀ ਹੈ, ਸੈਕਸ਼ਨ 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ ਅਤੇ ਕਾਊਾਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀਂ ਵੇਚੇ ਜਾ ਸਕਦੇ | ਸੈਕਸ਼ਨ 7 ਅਧੀਨ ਬੀੜੀ ਸਿਗਰਟ, ਜ਼ਰਦਾ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉੱਪਰ 85 ਪ੍ਰਤੀਸ਼ਤ ਜਗਾ ਉੱਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜ਼ਰੂਰੀ ਹੈ ਅਤੇ ਕੋਈ ਵੀ ਤੰਬਾਕੂ ਪਦਾਰਥ ਖੁੱਲ੍ਹੇ ਰੂਪ ਵਿਚ ਨਹੀਂ ਵੇਚੇ ਜਾ ਸਕਦੇ | ਉਨ੍ਹਾਂ ਦੱਸਿਆ ਕਿ ਸੈਕਸ਼ਨ 4, 6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੈਕਸ਼ਨ ਨੰ.5 ਅਤੇ 7 ਦੀ ਉਲੰਘਣਾ ਕਰਨ ਵਾਲੇ ਤੰਬਾਕੂ ਵਿਕੇ੍ਰਤਾਵਾਂ ਨੂੰ ਜੁਰਮਾਨੇ ਦੇ ਨਾਲ ਕੋਰਟ ਕੇਸ ਤੇ ਸਜਾ ਵੀ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਹਰੇਕ ਤੰਬਾਕੂ ਪਦਾਰਥ ਤੇ ਲਿਖਿਆ ਹੁੰਦਾ ਹੈ ਕਿ "ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੈ | ਪਰ ਫਿਰ ਵੀ ਲੋਕ ਇਸ ਨੂੰ ਵਰਤਦੇ ਹਨ | ਇਸ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰ ਅਮਰ ਚੰਦ ਅਤੇ ਪ੍ਰੀਤਮ ਸਿੰਘ ਨੇ ਵੀ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਲਾਹ ਅਤੇ ਮੁਫ਼ਤ ਵਕੀਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਅਥਾਰਿਟੀ ਵੱਲੋਂ ਮਾਧਿਅਸਤਾ ਕੇਂਦਰ, ਲੋਕ ਅਦਾਲਤਾਂ ਅਤੇ ਪੋਸਕੋ ਕੇਸਾਂ ਵਿਚ ਮਿਲਣ ਵਾਲੇ ਮੁਆਵਜ਼ਾ ਬਾਰੇ ਦੱਸਿਆ | ਵਧੇਰੀ ਜਾਣਕਾਰੀ ਲਈ ਟੋਲ ਫ਼ਰੀ ਨੰਬਰ 'ਤੇ ਕਾਲ ਕਰੋ |