10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਾਤਾਵਰਨ ਦਿਵਸ ਤੋਂ ਸ਼ੁਰੂ ਹੋਵੇਗੀ ਇਸ ਸਾਲ ਦੀ ਪÏਦੇ ਲਗਾਉਣ ਦੀ ਮੁਹਿੰਮ- ਡੀ. ਸੀ.

Ad Position 21
No active advertisement
ਅਜੀਤ ਡੈਸਕ 03-06-2025
ਫ਼ਾਜ਼ਿਲਕਾ, 2 ਜੂਨ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ 5 ਜੂਨ ਕÏਮਾਂਤਰੀ ਵਾਤਾਵਰਨ ਦਿਵਸ ਤੋਂ ਜ਼ਿਲ੍ਹੇ ਵਿਚ ਪÏਦੇ ਲਗਾਉਣ ਦੀ ਮੁਹਿੰਮ ਸ਼ੁਰੂ ਹੋਵੇਗੀ ਜੋ ਕਿ 30 ਸਤੰਬਰ ਤੱਕ ਚੱਲੇਗੀ¢ ਉਨ੍ਹਾਂ ਨੇ ਇਸ ਸਬੰਧੀ ਜੰਗਲਾਤ ਸਮੇਤ ਸਾਰੇ ਵਿਭਾਗਾਂ ਨੂੰ ਅਗਾਉਂ ਤਿਆਰੀਆਂ ਆਰੰਭ ਕਰਨ ਦੀ ਹਦਾਇਤ ਕੀਤੀ ਹੈ | ਇੱਥੇ ਇਸ ਸਬੰਧੀ ਇਕ ਬੈਠਕ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਪÏਦੇ ਲਗਾਵੇ¢ ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੇ ਸਤਿਕਾਰ ਅਤੇ ਵਾਤਾਵਰਨ ਸੰਭਾਲ ਦੇ ਉਦੇਸ਼ ਨਾਲ ਇਕ ਪÏਦਾ ਮਾਂ ਦੇ ਨਾਂਅ ਅਭਿਆਨ ਵੀ ਜ਼ਿਲ੍ਹੇ ਵਿਚ ਚਲਾਇਆ ਜਾਵੇਗਾ | ਜਿਸ ਤਹਿਤ ਹਰੇਕ ਨਾਗਰਿਕ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਇਕ ਪÏਦਾ ਆਪਣੀ ਮਾਂ ਦੇ ਸਤਿਕਾਰ ਵਜੋਂ ਲਗਾਵੇ | ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਤਹਿਤ ਵੀ ਪÏਦੇ ਲਗਾਏ ਜਾਣਗੇ¢ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਇਸ ਸੰਬੰਧੀ ਨਿਰਦੇਸ਼ ਦਿੱਤੇ ਕਿ ਇਸ ਸਾਲ ਵੱਧ ਤੋਂ ਵੱਧ ਪÏਦੇ ਲਗਾਏ ਜਾਣ¢ ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਨੂੰ ਪÏਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ | ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕÏਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਸ਼ਰਮਾ ਅਤੇ ਸਤੀਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸਾਹਿਲ ਗਗਨੇਜਾ, ਜੰਗਲਾਤ ਵਿਭਾਗ ਤੋਂ ਸੁਖਦੇਵ ਸਿੰਘ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਲੂਅ (ਗਰਮੀ) ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਅÏਰਤਾਂ ਨੂੰ ਗਰਮੀ ਲ... ਅਗਲੀ ਖ਼ਬਰ ਮਿ੍ਤਕ ਵਿਅਕਤੀ ਦੇ ਪੋਸਟ ਮਾਰਟਮ ਨੂੰ ਲੈ ਕੇ ਵਾਰਸਾਂ ਨੇ ਲਗਾਇਆ ਹਸਪਤਾਲ ਪ੍ਰਸ਼ਾਸਨ 'ਤੇ ਖੱਜਲ-ਖ਼ੁਆਰੀ ਦਾ ਦੋਸ਼
Ad Position 24