ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ, ਡਾ. ਕਵਿਤਾ ਸਿੰਘ ਅਤੇ ਡਾ. ਰੋਹਿਤ ਗੋਇਲ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ¢ ਡਾ. ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫ਼ਾਜ਼ਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖ਼ਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁੱਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਢੇ ਪਾਣੀ ਨਾਲ ਭਰੇ ਬਾਥਟੱਬ ਵਿਚ ਮਰੀਜ਼ ਨੂੰ ਲਿਟਾਓ¢ ਓ.ਆਰ.ਐੱਸ. ਦਾ ਘੋਲ ਬਣਾ ਕੇ ਪਿਲਾਓ¢ ਉਨ੍ਹਾਂ ਦੱਸਿਆ ਕਿ ਜੇਕਰ ਬੁਖ਼ਾਰ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ | ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁੱਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖ਼ੂਨ ਦੀਆਂ ਨਾਲੀਆਂ 'ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ¢ ਡਾ. ਸੁਨੀਤਾ ਕੰਬੋਜ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ¢ਇਸ ਮੌਕੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਅਤੇ ਦਿਵੇਸ਼ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿਚ ਰਹੋ, ਸੁਰੱਖਿਅਤ ਰਹੋ ਅਤੇ ਸਿਹਤਯਾਬ ਰਹੋ |
ਲੂਅ (ਗਰਮੀ) ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਅÏਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ- ਸਿਵਲ ਸਰਜਨ
ਅਜੀਤ ਡੈਸਕ
03-06-2025