ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਵਿਕਾਸ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ, ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਾਜ਼ਿਲਕਾ ਤੇ ਆਈ.ਸੀ.ਏ.ਆਰ.ਸੀ. ਸੀਫੇਟ, ਅਬੋਹਰ ਦੀਆਂ 3 ਸਾਂਝੀਆਂ ਟੀਮਾਂ ਨੇ ਮੁਹਿੰਮ ਦੇ ਪੰਜਵੇਂ ਦਿਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਅਬੋਹਰ, ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਦਾ ਦÏਰਾ ਕੀਤਾ ਅਤੇ ਕਿਸਾਨਾਂ ਨਾਲ ਖੇਤੀਬਾੜੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ | ਪ੍ਰਮੁੱਖ ਪਿੰਡਾਂ ਵਿਚ ਰਾਜਪੁਰਾ, ਪੀਰ ਬਖ਼ਸ਼ ਚÏਹਾਨ, ਸਲੇਮ ਸ਼ਾਹ, ਚੱਕ ਗ਼ਰੀਬਾਂ, ਪੀਰਕੇ ਉਤਾੜ, ਮੋਜ਼ਮ ਆਦਿ ਸ਼ਾਮਲ ਸਨ¢ ਇਨ੍ਹਾਂ ਪਿੰਡਾਂ ਵਿਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਉੱਨਤ ਉਤਪਾਦਨ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ¢ ਮਾਹਿਰਾਂ ਨੇ ਕਿਸਾਨਾਂ ਨੂੰ ਬੀਜ ਚੋਣ, ਸੁਧਰੀਆਂ ਕਿਸਮਾਂ, ਸੰਤੁਲਿਤ ਪੋਸ਼ਣ ਪ੍ਰਬੰਧਨ, ਕੀਟ ਨਿਯੰਤਰਨ ਅਤੇ ਪਾਣੀ ਪ੍ਰਬੰਧਨ ਵਰਗੇ ਵਿਸ਼ਿਆਂ 'ਤੇ ਮਾਰਗ ਦਰਸ਼ਨ ਕੀਤਾ¢ ਇਸ ਦÏਰਾਨ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਦੇ ਢੰਗ, ਮਿੱਟੀ ਪਰਖ ਦੀ ਪ੍ਰਕਿਰਿਆ ਤੇ ਮਿੱਟੀ ਸਿਹਤ ਕਾਰਡਾਂ ਦੀ ਵਰਤੋਂ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ¢ ਕਿਸਾਨਾਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਵਿਚ ਦਿਲਚਸਪੀ ਦਿਖਾਈ¢ ਅਜਿਹੇ ਪ੍ਰੋਗਰਾਮ ਵਿਗਿਆਨਕ ਆਧਾਰ 'ਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਹਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਇਕ ਪ੍ਰਭਾਵਸ਼ਾਲੀ ਕਦਮ ਹਨ¢ ਇਕ ਵਿਕਸਤ ਭਾਰਤ ਦੇ ਨਿਰਮਾਣ ਵੱਲ, ਇਹ ਮੁਹਿੰਮ ਕਿਸਾਨਾਂ ਨੂੰ ਸਵੈ-ਨਿਰਭਰ ਤੇ ਉੱਨਤ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ¢