ਅਬੋਹਰ, 2 ਜੂਨ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ, ਸ਼੍ਰੀ ਸੱਤਿਆ ਸਾਈਾ ਸੇਵਾ ਸਮਿਤੀ ਅਬੋਹਰ ਵਲੋਂ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਵਿਚ ਸਥਿਤ ਸ਼੍ਰੀ ਬਸੰਤੀ ਮਾਤਾ ਮੰਦਰ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਅਤੇ ਕੈਂਪ ਵਿਚ ਆਏ ਸਾਰੇ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ¢ ਸਿਵਲ ਹਸਪਤਾਲ ਅਬੋਹਰ ਦੇ ਅੱਖਾਂ ਦੇ ਰੋਗ ਮਾਹਿਰ ਡਾ. ਲਵਲੀ ਕਾਂਸਲ ਨੇ ਕੈਂਪ ਵਿਚ ਆਪਣੀਆਂ ਵਿਸ਼ੇਸ਼ ਸੇਵਾਵਾਂ ਦਿੱਤੀਆਂ | ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਵਿਚ ਸ਼੍ਰੀ ਸੱਤਿਆ ਸਾਈਾ ਸੇਵਾ ਸਮਿਤੀ ਅਬੋਹਰ ਨੇ ਸ਼੍ਰੀ ਸੱਤਿਆ ਸਾਈਾ ਬਾਬਾ ਦੀ ਜਨਮ ਸ਼ਤਾਬਦੀ ਮਨਾਉਣ ਲਈ ਸ਼੍ਰੀ ਸੱਤਿਆ ਸਾਈਾ ਨੇਤਰਾ ਮੋਬਾਈਲ ਕਲੀਨਿਕ ਵੈਨ ਵਲੋਂ ਨਵੀਨਤਮ ਮਸ਼ੀਨਾਂ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ¢ ਕੈਂਪ ਵਿਚ ਸਿਵਲ ਹਸਪਤਾਲ ਅਬੋਹਰ ਦੇ ਅੱਖਾਂ ਦੇ ਮਾਹਿਰ ਡਾ. ਲਵਲੀ ਕਾਂਸਲ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਨਾਲ ਨੇਤਰ ਰੋਗ ਅਧਿਕਾਰੀ ਮਨਦੀਪ ਸਿੰਘ ਨੇ ਆਪਣੀਆਂ ਸੇਵਾਵਾਂ ਦਿੱਤੀਆਂ¢ ਡਾ. ਲਵਲੀ ਨੇ ਇਹ ਵੀ ਕਿਹਾ ਕਿ ਜੇਕਰ ਸਮੇਂ-ਸਮੇਂ 'ਤੇ ਅੱਖਾਂ ਦੀ ਜਾਂਚ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਗੁੰਝਲਦਾਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ¢ਇਸ ਮੌਕੇ ਸ਼੍ਰੀ ਸੱਤਿਆ ਸਾਈਾ ਸਮਿਤੀ ਦੇ ਸਟੇਟ ਕੋਆਰਡੀਨੇਟਰ ਡਾ. ਵਿਨੋਦ ਪਾਲ ਸੇਠੀ, ਜ਼ਿਲ੍ਹਾ ਪ੍ਰਧਾਨ ਕਮਲੇਸ਼ ਡਾਵਰ, ਕਮੇਟੀ ਪ੍ਰਧਾਨ ਰਾਮ ਕੁਮਾਰ, ਸੇਵਾ ਦਲ ਪ੍ਰਧਾਨ ਬਰਿੰਦਰ ਮਹਿਰਾ, ਪ੍ਰੋਜੈਕਟ ਇੰਚਾਰਜ ਡਾ. ਭੁਪਿੰਦਰ ਸਮੇਤ ਸਾਰੇ ਅਧਿਕਾਰੀਆਂ ਨੇ ਕੈਂਪ ਨੂੰ ਸਫਲ ਬਣਾਉਣ ਵਿਚ ਪੂਰਾ ਸਹਿਯੋਗ ਦਿੱਤਾ¢