10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ ਚੱਲ ਰਿਹਾ ਸਮਰ ਕੈਂਪ ਸਮਾਪਤ ਹੋਇਆ

Ad Position 21
No active advertisement
ਅਜੀਤ ਡੈਸਕ 03-06-2025
ਜਲਾਲਾਬਾਦ, 2 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸੈਦੋ ਕੇ ਵਿਖੇ 7 ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਅੱਜ ਸਮਾਪਤ ਹੋ ਗਿਆ ਹੈ | ਸਮਰ ਕੈਂਪ ਦੇ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਐਕਟੀਵਿਟੀ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਦੀ ਜਾਣਕਾਰੀ ਦਿੱਤੀ ਗਈ | ਤੇਲਗੂ ਭਾਸ਼ਾ ਸਿੱਖਣ ਦੇ ਜ਼ੋਰ ਦਿੱਤਾ ਗਿਆ | ਇਸ ਸਮਰ ਕੈਂਪ ਦੇ ਸਮਾਪਤੀ ਮੌਕੇ ਆਯੋਜਿਤ ਪ੍ਰੋਗਰਾਮ ਵਿਚ ਹਿੰਦੀ, ਪੰਜਾਬੀ, ਅੰਗਰੇਜ਼ੀ ਟੀਚਰ ਹਾਜ਼ਰ ਹੋਏ | ਪਿ੍ੰਸੀਪਲ ਅਨੀਤਾ ਕਾਲੜਾ ਵਲੋਂ ਸਮਰ ਕੈਂਪ ਦਾ ਸਮਾਪਨ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਪ੍ਰੋਤਸ਼ਾਹਿਤ ਕੀਤਾ ਗਿਆ | ਪਿੰ੍ਰਸੀਪਲ ਮੈਡਮ ਨੇ ਬੱਚਿਆਂ ਨੂੰ ਪੰਜਾਬੀ, ਹਿੰਦੀ, ਅੰਗਰੇਜ਼ੀ ਭਾਸ਼ਾ ਦੇ ਨਾਲ ਤੇਲਗੂ ਭਾਸ਼ਾ ਸਿੱਖਣ ਨੂੰ ਵੀ ਕਿਹਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੇ ਦੌਰਾਨ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਹ ਸਮਰ ਕੈਂਪ ਇਕ ਅਲੱਗ ਛਾਪ ਛੱਡਦਾ ਹੋਇਆ ਅੱਜ ਸਮਾਪਤ ਹੋ ਗਿਆ |
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਪੂਲ ਪਾਰਟੀ ਕਰਵਾਈ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਹਫ਼ਤਾਵਰੀ ਸਤਿਸੰਗ ਕਰਵਾਇਆ
Ad Position 24