10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਦੀ ਸ਼ਾਨਦਾਰ ਸਮਾਪਤੀ

Ad Position 21
No active advertisement
ਅਜੀਤ ਡੈਸਕ 03-06-2025
ਜਲਾਲਾਬਾਦ, 2 ਜੂਨ(ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ ਵਿਖੇ ਸੱਤ ਦਿਨਾਂ ਭਾਰਤੀ ਭਾਸ਼ਾ ਸਮਰ ਕੈਂਪ 2025 ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਅਮਿਤ ਗਗਨੇਜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਭਾਰਤੀ ਭਾਸ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ ਸੀ | ਜਿਸ ਦੀ ਪਾਲਨਾ ਕਰਦੇ ਹੋਏ ਸਕੂਲ ਦੀ ਵਿਦਿਆਰਥਣਾਂ ਦਾ ਇਹ 7 ਦਿਨਾਂ ਸਮਰ ਕੈਂਪ ਨੋਡਲ ਇੰਚਾਰਜ ਮੈਡਮ ਰਜਨੀਸ਼ ਕੋਰ, ਮੈਡਮ ਅੰਜੂ ਅਰੋੜਾ, ਮੈਡਮ ਸੁਨੀਤਾ ਬੱਬਰ ਅਤੇ ਮੀਡੀਆ ਇੰਚਾਰਜ ਕਰਨ ਧੂੜੀਆ ਦੀ ਦੇਖ ਰੇਖ ਵਿਚ ਸਮਾਪਤ ਹੋਇਆ | ਉਨ੍ਹਾਂ ਦੱਸਿਆ ਕਿ ਇਹ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਆਂਧਰਾ ਪ੍ਰਦੇਸ਼ ਰਾਜ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇੰਨਾ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਅਮਿਤ ਗਗਨੇਜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਭਾਰਤੀ ਭਾਸ਼ਾ ਸਮਰ ਕੈਂਪ 2025 ਇਕ ਨਿਵੇਕਲੀ ਸ਼ੁਰੂਆਤ ਹੈ, ਇਸ ਨਾਲ ਸਾਡੇ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੇ ਵਿਚ ਸਭਿਆਚਾਰਕ ਸਾਂਝ ਵਧੇਗੀ ਅਤੇ ਦੂਜੇ ਰਾਜਾਂ ਦੇ ਸਭਿਆਚਾਰ ਨੂੰ ਸਮਝਣ ਅਤੇ ਇਕ ਦੂਜੇ ਦੇ ਨੇੜੇ ਆਉਣ ਅਤੇ ਆਪਸੀ ਭਾਈਚਾਰਕ ਸਾਂਝ ਵਿਚ ਵਾਧਾ ਹੋਏਗਾ ਅਤੇ ਅੰਤ ਵਿਚ ਪਿ੍ੰਸੀਪਲ ਅਮਿਤ ਗਗਨੇਜਾ ਨੇ ਇਸ ਕੈਂਪ ਵਿਚ ਸਹਿਯੋਗ ਕਰਨ ਵਾਲੇ ਸਕੂਲ ਦੇ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਵਿਚ ਸਮਰ ਕੈਂਪ ਨਾਲ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਪੂਲ ਪਾਰਟੀ ਕਰਵਾਈ
Ad Position 24