ਤਲਵੰਡੀ ਭਾਈ, 2 ਜੂਨ (ਰਵਿੰਦਰ ਸਿੰਘ ਬਜਾਜ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਅਧੀਨ ਲਗਾਤਾਰਤਾ ਵਿਚ ਗਤੀਵਿਧੀਆਂ ਕਰ ਰਿਹਾ ਹੈ | ਇਸ ਲੜੀ ਵਿਚ ਪਿੰਡ ਸੁਲਹਾਣੀ, ਬੂਈਆਂ ਵਾਲਾ ਅਤੇ ਅਤੇ ਧੰਨਾ ਸ਼ਹੀਦ ਵਿਖੇ ਕੇ.ਵੀ.ਕੇ. ਫ਼ਿਰੋਜ਼ਪੁਰ ਦੀ ਟੀਮ ਨੇ ਸ਼ਿਰਕਤ ਕੀਤੀ | ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੇ ਡਾ. ਗੁਰਮੇਲ ਸਿੰਘ ਡਿਪਟੀ ਡਾਇਰੈਕਟਰ ਸਿਖਲਾਈ ਦੀ ਅਗਵਾਈ ਹੇਠ ਬਣੀਆਂ ਟੀਮਾਂ ਨੇ ਇਹਨਾਂ ਪਿੰਡਾਂ ਵਿਚ ਦੌਰਾ ਕਰਕੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੱਲ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਅਭਿਆਨ ਅਧੀਨ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ | ਟੀਮ ਵਿਚ ਮੌਜੂਦ ਵਿਸ਼ੇ ਮਾਹਿਰਾਂ ਨੇ ਆਪਣੇ ਆਪਣੇ ਵਿਸ਼ੇ ਸਬੰਧੀ ਕਿਸਾਨਾਂ ਨਾਲ ਚਰਚਾ ਕੀਤੀ ਅਤੇ ਨਾਲ ਹੀ ਨਾਲ ਖੇਤੀ ਦੇ ਸਹਾਇਕ ਧੰਦੇ ਅਪਨਾ ਕੇ ਲਾਗਤ ਘਟਾ ਕੇ ਮੁੱਲ ਵਾਧਾ ਕੀਤਾ ਜਾ ਸਕਦਾ ਹੈ, ਇਸ ਬਾਰੇ ਵੀ ਚਾਨਣਾ ਪਾਇਆ | ਇਸ ਦੇ ਨਾਲ-ਨਾਲ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਕਿਸਾਨੀ ਨੂੰ ਹੋਰ ਕਿਵੇਂ ਸੁਖਾਲਾ ਕੀਤਾ ਜਾ ਸਕਦਾ ਹੈ, ਇਸ ਬਾਰੇ ਵੀ ਨੁਕਤੇ ਸਾਂਝੇ ਕੀਤੇ | ਕੈਂਪ ਦੇ ਅੰਤ ਵਿਚ ਸਾਰੀ ਟੀਮ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਨਾਲ ਜੁੜ ਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਸਬੰਧੀ ਖੇਤੀ ਪ੍ਰਤੀ ਸੁਵਿਧਾਵਾਂ ਨੂੰ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਭਾਰਤ ਸਰਕਾਰ ਵਲੋਂ ਚੱਲਦੀਆਂ ਸਕੀਮਾਂ ਬਾਰੇ ਸਾਹਿਤ ਵੀ ਵੰਡਿਆ ਗਿਆ |