ਜ਼ੀਰਾ, 2 ਜੂਨ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਨੇ 2025-26 ਸੈਸ਼ਨ ਤੋਂ ਬੀ.ਐੱਸ.ਸੀ. ਫ਼ੈਸ਼ਨ ਟੈਕਨਾਲੋਜੀ ਕੋਰਸ ਦੀ ਸ਼ੁਰੂਆਤ ਕਰ ਦਿੱਤੀ ਹੈ | ਇਹ ਜਾਣਕਾਰੀ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਨੌਜਵਾਨਾਂ ਵਲੋਂ ਲੰਬੇ ਸਮੇਂ ਤੋਂ ਫ਼ੈਸ਼ਨ ਸੈਕਟਰ ਨਾਲ ਜੁੜੇ ਕੋਰਸ ਦੀ ਮੰਗ ਕੀਤੀ ਜਾ ਰਹੀ ਸੀ | ਇਹ ਕੋਰਸ ਉਨ੍ਹਾਂ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਹੈ ਜੋ ਫ਼ੈਸ਼ਨ ਇੰਡਸਟਰੀ ਵਿਚ ਕੈਰੀਅਰ ਬਣਾਉਣਾ ਚਾਹੁੰਦੇ ਹਨ | ਇਸ ਕੋਰਸ ਰਾਹੀਂ ਵਿਦਿਆਰਥੀਆਂ ਨੂੰ ਵਿਅਕਤੀਗਤ ਸਜਾਵਟ (ਗਾਰਮੈਂਟ ਡਿਜ਼ਾਈਨ), ਫ਼ੈਸ਼ਨ ਟੈਕਸਟਾਈਲ ਸਾਇੰਸ, ਮਾਰਕੀਟਿੰਗ, ਅਤੇ ਇੰਡਸਟਰੀ ਲਿੰਕਡ ਪ੍ਰਾਜੈਕਟਸ ਬਾਰੇ ਥਿਊਰੀ ਅਤੇ ਪ੍ਰੈਕਟੀਕਲ ਦੋਹਾਂ ਤਰੀਕਿਆਂ ਨਾਲ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਇਹ ਕੋਰਸ ਉਨ੍ਹਾਂ ਵਿਦਿਆਰਥੀਆਂ ਲਈ ਨਵੀਆਂ ਨੌਕਰੀਆਂ ਦੇ ਰਾਹ ਖੋਲ੍ਹੇਗਾ ਜੋ ਫ਼ੈਸ਼ਨ ਟੈਕਨਾਲੋਜੀ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਚਾਹੁੰਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਹੁਨਰ ਨੂੰ ਪਹੁੰਚਾ ਸਕਣਗੇ |