10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 03-06-2025
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਡੱਬਵਾਲਾ ਕਲਾਂ ਡਾਕਟਰ ਪੰਕਜ ਚÏਹਾਨ ਦੇ ਯੋਗ ਅਗਵਾਈ ਅਤੇ ਐੱਸ.ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਚੱਕ ਬੰਨਵਾਲਾ ਅਧੀਨ ਆਉਂਦੇ ਪਿੰਡ ਜੋੜਕੀ ਅੰਧੇਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਮਲੇਰੀਆ ਬੁਖ਼ਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ¢ ਇਸ ਦÏਰਾਨ ਸਿਹਤ ਕਰਮਚਾਰੀ ਵਿਕਾਸ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ ¢ ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲ਼ੇ ਦੁਆਲੇ ਦੀ ਸਫ਼ਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਜਿੱਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ | ਉੱਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ¢ ਉਹਨਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਹੋਣ 'ਤੇ ਮਰੀਜ਼ ਨੂੰ ਕਾਂਬਾ ਲੱਗਦਾ ਹੈ, ਤੇਜ਼ ਬੁਖ਼ਾਰ, ਸਿਰ ਦਰਦ, ਘਬਰਾਹਟ, ਉਲਟੀਆਂ ਵਰਗੇ ਲੱਛਣ ਸਾਹਮਣੇ ਆਉਂਦੇ ਹਨ¢ ਬੁਖ਼ਾਰ ਹੋਣ ਤੇ ਮਰੀਜ਼ ਨੂੰ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ ਅਤੇ ਸਿਰ 'ਤੇ ਠੰਢੇ ਪਾਣੀ ਦੀਆਂ ਪੱਟੀਆਂ ਰੱਖਣੀਆਂ ਚਾਹੀਦੀਆਂ ਹਨ¢ ਇਸ ਮÏਕੇ 'ਤੇ ਏ.ਐਨ.ਐੱਮ ਕਾਂਤਾ ਰਾਣੀ, ਆਸ਼ਾ ਵਰਕਰ ਰਣਦੀਪ ਕÏਰ, ਸਰਪੰਚ ਮਹੀਪਾਲ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਦੀ ਐੱਨ.ਐੱਸ.ਐੱਸ ਯੂਨਿਟ ਨੇ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਹਾੜਾ ਮਨਾਇਆ ਅਗਲੀ ਖ਼ਬਰ ਥੈਲੇਸੀਮੀਆ ਤੋਂ ਬਚਣ ਲਈ ਸਮਾਜ ਦੇ ਹਰ ਵਰਗ ਲਈ ਜਾਗਰੂਕਤਾ ਜ਼ਰੂਰੀ
Ad Position 24