ਅਬੋਹਰ, 2 ਜੂਨ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਡੀ.ਏ.ਵੀ ਕਾਲਜ ਅਬੋਹਰ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਡਾ.ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਤੰਬਾਕੂ ਰਹਿਤ ਦਿਵਸ ਦੇ ਮੌਕੇ 'ਤੇ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਡਾ.ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਹੋਰ ਨਸ਼ਿਆਂ ਵਾਂਗ ਤੰਬਾਕੂ ਦਾ ਵੀ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਇਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਲੰਟੀਅਰਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ | ਨਸ਼ਾ ਸਰੀਰ ਅਤੇ ਸਮਾਜ ਦੋਵਾਂ ਲਈ ਨੁਕਸਾਨਦੇਹ ਹੈ | ਸਮਾਜ ਵਿਚ ਇਸ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਦਾ ਯੋਗਦਾਨ ਵਧੇਰੇ ਜ਼ਰੂਰੀ ਹੈ | ਵਿਦਿਆਰਥੀਆਂ ਨੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਨਾਅਰਿਆਂ ਅਤੇ ਬੈਨਰਾਂ ਦੀ ਵਰਤੋ ਕੀਤੀ | ਪਿ੍ੰਸੀਪਲ ਰਾਜੇਸ਼ ਕੁਮਾਰ ਮਹਾਜਨ ਨੇ ਐਨ.ਐੱਸ.ਐੱਸ ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਸਮਕਾਲੀ ਅਤੇ ਸੰਵੇਦਨਸ਼ੀਲ ਮੁੱਦਿਆਂ ਤੋਂ ਜਾਣੂ ਕਰਵਾਉਂਦਾ ਹੈ | ਭਵਿੱਖ ਵਿਚ ਵੀ ਕਾਲਜ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਸੇ ਤਰ੍ਹਾਂ ਨਿਭਾਉਂਦਾ ਰਹੇਗਾ | ਇਸ ਮੌਕੇ ਐਨ.ਐੱਸ.ਐੱਸ ਇੰਚਾਰਜ ਸੰਜੀਵ ਕੁਮਾਰ ਗੁੰਬਰ ਅਤੇ ਹੋਰ ਅਧਿਆਪਕ ਮੌਜੂਦ ਸਨ |