ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਬ-ਜ਼ੇਲ੍ਹ ਫ਼ਾਜ਼ਿਲਕਾ ਵਿਖੇ ਕੈਦੀਆਂ ਦੀ ਸਿਹਤ ਜਾਂਚ ਲਈ ਇਕ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਕੈਦੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸੀ¢ ਇਸ ਮÏਕੇ ਸ. ਅਵਤਾਰ ਸਿੰਘ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਿਸ਼ੇਸ਼ ਤÏਰ 'ਤੇ ਕੈਂਪ ਵਿਚ ਪਹੁੰਚੇ¢ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕੈਂਪ ਦੀ ਪੂਰੀ ਜਾਂਚ-ਪੜਤਾਲ ਕੀਤੀ¢ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਡਮ ਰੂਚੀ ਸਵਪਨ ਸ਼ਰਮਾ ਮਾਣਯੋਗ ਸਕੱਤਰ ਨੇ ਕੈਦੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਜੇਲ੍ਹ ਅੰਦਰ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਲਈ¢ ਉਨ੍ਹਾਂ ਨੇ ਕੈਦੀਆਂ ਨੂੰ ਕਾਨੂੰਨੀ ਸਹਾਇਤਾ, ਸਿਹਤ ਸੇਵਾਵਾਂ ਅਤੇ ਹੋਰ ਹੱਕਾਂ ਬਾਰੇ ਵੀ ਜਾਗਰੂਕ ਕੀਤਾ¢ ਇਸ ਮੈਡੀਕਲ ਕੈਂਪ ਦÏਰਾਨ ਡਾਕਟਰੀ ਟੀਮ ਵਿਚ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਵਿਕਾਸ ਗਾਂਧੀ, ਦੰਦਾਂ ਦੇ ਰੋਗਾਂ ਦੇ ਮਾਹਿਰ ਡਾ. ਐਡੀਸਨ ਐਰਿਕ, ਛਾਤੀ ਅਤੇ ਟੀ.ਬੀ. ਦੇ ਰੋਗਾਂ ਦੇ ਮਾਹਿਰ ਡਾ. ਨੀਲੂ ਚੁੱਘ, ਚਮੜੀ ਦੇ ਰੋਗਾਂ ਦੇ ਮਾਹਿਰ ਡਾ. ਸÏਰਭ ਨਾਰੰਗ ਅਤੇ ਹੋਰ ਮੈਡੀਕਲ ਸਟਾਫ਼ ਆਦਿ ਮÏਜੂਦ ਸੀ | ਜਿਨ੍ਹਾਂ ਵਲੋਂ ਕੈਦੀਆਂ ਦੀ ਜਾਂਚ ਕੀਤੀ ਗਈ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਈਆਂ ਗਈਆਂ¢ ਇਹ ਕੈਂਪ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫਲਤਾਪੂਰਨ ਸੰਪੰਨ ਹੋਇਆ |