ਅਬੋਹਰ, 2 ਜੂਨ (ਸੁਖਜੀਤ ਸਿੰਘ ਬਰਾੜ)-ਸ੍ਰੀਗੰਗਾਨਗਰ ਦੇ ਗੁਰਦੁਆਰਾ ਸ੍ਰੀ ਬਾਬਾ ਦੀਪ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਤੇਜਿੰਦਰ ਪਾਲ ਸਿੰਘ ਟਿੰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ 251 ਦਾਨੀ ਸੱਜਣਾਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸਵਾਸਤਿਕ ਅਤੇ ਪ੍ਰੋਹਿਤ ਬਲੱਡ ਬੈਂਕ ਦੀਆਂ ਟੀਮਾਂ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ | ਇਸ ਮੌਕੇ ਸ੍ਰੀ ਸੁਖਮਣੀ ਸਾਹਿਬ, ਸ੍ਰੀ ਜਪੁਜੀ ਸਾਹਿਬ ਦੇ ਪਾਠ ਵੀ ਕੀਤੇ ਗਏ | ਵੱਡੀ ਗਿਣਤੀ ਵਿਚ ਸੰਗਤਾਂ ਵੀ ਪਹੁੰਚੀਆਂ ਹੋਈਆਂ ਸਨ | ਅੰਤ ਵਿਚ ਮੁੱਖ ਸੇਵਾਦਾਰ ਤੇਜਿੰਦਰ ਪਾਲ ਸਿੰਘ ਟਿੰਮਾ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਖ਼ੂਨਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੇਵਾਦਾਰ ਸੁਖਦੇਵ ਸਿੰਘ ਪੰਛੀ, ਸਤਨਾਮ ਸਿੰਘ ਲਾਡਾ, ਹਰਪ੍ਰੀਤ ਸਿੰਘ ਭਾਟੀਆ, ਅਮਰਜੀਤ ਸਿੰਘ ਸੇਠੀ, ਕੁਲਵਿੰਦਰ ਸਿੰਘ, ਸੁਖਚਰਨ ਸਿੰਘ, ਅਰਵਿੰਦਰ ਪਾਲ ਸਿੰਘ, ਕਮਲਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਫ਼ਤ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਅਮਰਜੀਤ ਸਿੰਘ ਨਾਰੰਗ ਆਦਿ ਹਾਜ਼ਰ ਸਨ |