10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਧਾਰਮਿਕ ਪ੍ਰੀਖਿਆ 'ਚ ਚੱਕ ਡੱਬਵਾਲਾ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 03-06-2025
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਚੱਕ ਡੱਬਵਾਲਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਅਤੇ ਪਿ੍ੰਸੀਪਲ ਮੈਡਮ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਕੂਲ ਦੇ 40 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ ਸੀ, ਜਿਸ ਵਿਚੋਂ 28 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ 3 ਵਿਦਿਆਰਥੀਆਂ ਕਰਮਪ੍ਰੀਤ ਕੌਰ, ਨਵਨੀਤ ਕੌਰ, ਸਹਿਜਦੀਪ ਸਿੰਘ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 4 ਵਿਦਿਆਰਥੀਆਂ ਅਰਸ਼ਦੀਪ ਕੌਰ, ਪ੍ਰੀਆ ਰਾਣੀ, ਕੋਮਲ ਰਾਣੀ, ਖੁਸਪ੍ਰੀਤ ਕੌਰ ਨੇ ਪਹਿਲੇ ਦਰਜੇ ਵਿਚ ਇਹ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਮੈਡਮ ਨੰਦਨੀ, ਕੋਆਰਡੀਨੇਟਰ ਸ਼ਮਿੰਦਰ ਪਾਲ ਸਿੰਘ ਨੇ ਜੇਤੂਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ | ਇਸ ਮੌਕੇ ਪ੍ਰਚਾਰਕ ਜੇ. ਪੀ. ਸਿੰਘ ਨੇ ਦੱਸਿਆ ਕਿ ਸਫ਼ਲ ਹੋਏ ਵਿਦਿਆਰਥੀਆ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਰਟੀਫਿਕੇਟ, ਮੈਡਲ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਫ. ਦੀ 55 ਬਟਾਲੀਅਨ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਗੰਗਾਨਗਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ 251 ਖ਼ੂਨਦਾਨੀ ਸੱਜਣ...
Ad Position 24