17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭੇਦਭਰੇ ਹਾਲਾਤ 'ਚ ਗੋਲੀ ਲੱਗਣ ਨਾਲ ਪੁਲਿਸ ਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 04-06-2025
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਗਊਸ਼ਾਲਾ ਰੋਡ 'ਤੇ ਦੇਰ ਸ਼ਾਮ ਪੰਜਾਬ ਪੁਲਿਸ ਦੇ ਇਕ ਜਵਾਨ ਦੀ ਦੁਕਾਨ ਦੇ ਅੰਦਰ ਗੋਲੀ ਲੱਗਣ ਨਾਲ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦਾ ਇਹ ਜਵਾਨ ਸੀ.ਆਈ.ਏ. ਸਟਾਫ਼ ਫ਼ਾਜ਼ਿਲਕਾ 'ਚ ਤਾਇਨਾਤ ਸੀ ਅਤੇ ਗਊਸ਼ਾਲਾ ਰੋਡ 'ਤੇ ਇਕ ਰੈਡੀਮੇਡ ਦੀ ਦੁਕਾਨ 'ਤੇ ਇਹ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ | ਜਿਸ ਵਿਚ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋਈ ਦੱਸੀ ਜਾ ਰਹੀ ਹੈ | ਗੋਲੀ ਲੱਗਣ ਤੋਂ ਬਾਅਦ ਉਕਤ ਜਵਾਨ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਉੱਧਰ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ | ਇਸ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ | ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਗੋਲੀ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕੇਗਾ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਰੇਲਵੇ ਸਟੇਸ਼ਨ 'ਤੇ 50 ਅਪਾਹਜਾਂ ਨੂੰ ਵੰਡੇ ਗਏ ਰੇਲਵੇ ਪਾਸ ਅਗਲੀ ਖ਼ਬਰ ਕੈਲੀਫੋਰਨੀਆ ਸਕੂਲ ਖੁਖਰਾਣਾ ਵਿਖੇ ਜਮਾਤ ਪ੍ਰਬੰਧਨ 'ਤੇ ਕੀਤੀ ਵਿਚਾਰ ਚਰਚਾ
Ad Position 24