17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਹੈਰੋ ਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਸੇਮ-ਨਾਲੇ ਲਾਧੂਕਾ ਦੇ ਪੁਲ 'ਤੇ ਪੁੱਜੀ ਤਾਂ ਇਕ ਪੈਦਲ ਜਾ ਰਿਹਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਮੁੜਨ ਲੱਗਿਆ | ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਕਾਬੂ ਕੀਤਾ | ਜਿਸ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਮਿਲਿਆ | ਜਿਸ ਵਿਚੋਂ 275 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਰਾਜਿੰਦਰ ਸਿੰਘ ਉਰਫ਼ ਰਾਜਨ ਪੁੱਤਰ ਸਵਰਨ ਸਿੰਘ ਵਾਸੀ ਜੰਡਵਾਲਾ ਰੋਡ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਨ. ਡੀ. ਪੀ. ਐੱਸ. ਮੁਕੱਦਮੇ ਦਾ ਦੋਸ਼ੀ ਭਗੌੜਾ ਕਾਬੂ
Ad Position 24