17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-06-2025
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਇਕ ਰੋਸ ਪ੍ਰਦਰਸ਼ਨ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਅਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਸਬਾ ਮੋੜ ਮੰਡੀ ਦੇ ਖ਼ਸੋਘਾਣਾ ਪਿੰਡ 'ਚ ਸੀਵਰੇਜ ਪਾਈਪ ਲਾਈਨ ਪਾਈ ਜਾ ਰਹੀ ਹੈ | ਜਿਸ ਦਾ ਵਿਰੋਧ ਕਰਨ ਗਈ ਜਥੇਬੰਦੀ ਸਿੱਧੂਪੁਰ ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਗਭਗ 100 ਕਿਸਾਨ ਗਿ੍ਫਤਾਰ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਹੱਕੀ ਮੰਗਾਂ ਨੂੰ ਦਬਾਉਣ 'ਤੇ ਲੱਗੀ ਹੋਈ ਹੈ ਅਤੇ ਅਸੀਂ ਸਰਕਾਰ ਦੇ ਹੱਥੋਂ ਦੱਬਣ ਵਾਲਿਆਂ ਵਿਚੋਂ ਨਹੀਂ ਹਾਂ | ਉਨ੍ਹਾਂ ਕਿਹਾ ਕਿ ਮੋੜ ਮੰਡੀ 'ਚ ਸੀਵਰੇਜ ਪਾਈਪ ਲਾਈਨ ਪਾਉਣ ਨੂੰ ਲੈ ਕੇ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਰੋਸ ਜਤਾਇਆ ਗਿਆ ਸੀ | ਇਸ ਦੌਰਾਨ ਰੋਸ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਸੀ | ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਨੇ ਧਰਨਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹੁਣ ਤੱਕ ਦੀਆ ਸਾਰੀਆਂ ਸਰਕਾਰਾਂ ਤੋਂ ਮਾੜੀ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਹੱਕ ਲੈਣ ਲਈ ਸੰਘਰਸ਼ ਕਰਨ ਤੋਂ ਇਨਸਾਨ ਨੂੰ ਰੋਕਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗੈਰ-ਰਾਜਨੀਤਿਕ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਹੋਈ ਸੀ ਅਤੇ ਫ਼ੈਸਲੇ ਅਨੁਸਾਰ ਅੱਜ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਜਤਾਇਆ ਗਿਆ | ਉਨ੍ਹਾਂ ਕਿਹਾ ਕਿ ਜੇ ਸੁਣਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਿਰ ਹੋਵੇਗੀ | ਇਸ ਮੌਕੇ ਪ੍ਰਗਟ ਸਿੰਘ ਤੋਂ ਇਲਾਵਾ ਲਖਵਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਕਾਕਾ ਚਹਿਲ, ਲਾਲੀ ਬਰਾੜ ਆਦਿ ਨੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਹਿਲੇ ਮੀਂਹ ਨੇ ਹੀ ਫ਼ਾਜ਼ਿਲਕਾ ਦੀਆਂ ਗਲੀਆਂ ਭਰੀਆਂ ਨੱਕੋ-ਨੱਕ ਅਗਲੀ ਖ਼ਬਰ ਹੈਰੋ ਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24