ਅਬੋਹਰ, 3 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ-2 ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣਾ ਮੁਖੀ ਇੰਸਪੈਕਟਰ ਪਰਮਿਲਾ ਰਾਣੀ ਪੁਲਿਸ ਪਾਰਟੀ ਸਮੇਤ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਨੂੰ ਸਨੇਜਾ ਉਰਫ਼ ਮੋਨੂੰ ਟੇਡਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਸਥਾਨਕ ਨਵੀਂ ਆਬਾਦੀ ਜੋ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਸਥਾਨਕ ਆਬਾਦੀ ਵਿਖੇ ਹੈਰੋਇਨ ਵੇਚਣ ਦੀ ਤਾਕ 'ਚ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਪੁਲਿਸ ਪਾਰਟੀ ਸਮੇਤ ਨਵੀਂ ਆਬਾਦੀ ਛਾਪਾਮਾਰੀ ਕੀਤੀ ਤਾਂ ਮੋਨੂੰ ਸਨੇਜਾ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਇਕ ਪਲਾਸਟਿਕ ਦਾ ਲਿਫ਼ਾਫ਼ਾ ਸੁੱਟ ਫ਼ਰਾਰ ਹੋਣ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਥਾਣਾ ਪੁਲਿਸ ਵਲੋਂ ਮੋਨੂੰ ਸਨੇਜਾ ਨੂੰ ਗਿ੍ਫ਼ਤਾਰ ਕਰ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |