17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 04-06-2025
ਜਲਾਲਾਬਾਦ, 3 ਜੂਨ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਗਸ਼ਤ ਦੌਰਾਨ ਢਾਬ ਖੁਸ਼ਹਾਲ ਜੋਈਆਂ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਤੇਜ ਕਦਮਾਂ ਨਾਲ ਤੁਰਨ ਲੱਗਿਆ | ਜਿਸ ਨੂੰ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ 16 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਪ੍ਰਤਾਪ ਸਿੰਘ ਉਰਫ਼ ਪ੍ਰਤਾਪੀ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਸੇਵਨ ਕਰਦਾ ਵਿਅਕਤੀ ਗਿ੍ਫ਼ਤਾਰ, ਪਰਚਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਗਿ੍ਫ਼ਤਾਰ
Ad Position 24