ਜਲਾਲਾਬਾਦ, 3 ਜੂਨ(ਕਰਨ ਚੁਚਰਾ)-ਜਲਾਲਾਬਾਦ ਥਾਣਾ ਸਦਰ ਪੁਲਿਸ ਨੇ ਚਿੱਟਾ ਲਗਾਉਣ ਦੇ ਸਾਜੋ ਸਮਾਨ ਨਾਲ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਟੀ- ਪੁਆਇੰਟ ਲਿੰਕ ਰੋੜ ਮੋਜੇ ਵਾਲਾ ਤੋਂ ਕਰੀਬ 100 ਮੀਟਰ ਅੱਗੇ ਪਹੁੰਚੀ ਤਾਂ ਝਾੜੀਆਂ ਦੇ ਵਿਚ ਇਕ ਨੌਜਵਾਨ ਲਾਈਟਰ ਪੰਨੀ ਦੇ ਨਾਲ ਨਸ਼ੇ ਦਾ ਸੇਵਨ ਕਰਦਾ ਹੋਇਆ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਆਪਣੇ ਵੱਲ ਆਉਂਦਾ ਹੋਇਆ ਦੇਖ ਕੇ ਭੱਜਣ ਲੱਗਿਆ | ਜਿਸ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਛਾਣ ਸੁਰਿੰਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਘੁਬਾਇਆ ਦੱਸੀ | ਜਿਸ ਤੋਂ ਬਾਅਦ ਉਨ੍ਹਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ |