ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀ.ਐਚ.ਸੀ ਡੱਬਵਾਲਾ ਕਲਾਂ ਵਿਖੇ ਮਲੇਰੀਆ ਰੈਲੀ ਕੱਢੀ ਗਈ | ਇਸ ਰੈਲੀ ਵਿਚ ਡਾ. ਪੰਕਜ ਚੌਹਾਨ ਵਲੋਂ ਆਮ ਲੋਕਾਂ ਨੂੰ ਮਲੇਰੀਆਂ ਬੁਖ਼ਾਰ ਬਾਰੇ ਜਾਣਕਾਰੀ ਦਿੱਤੀ ਅਤੇ ਆਸ-ਪਾਸ ਦੀ ਸਾਫ਼ ਸਫ਼ਾਈ ਰੱਖਣ ਬਾਰੇ ਕਿਹਾ | ਘਰਾਂ ਦੇ ਆਸ-ਪਾਸ ਪਾਣੀ ਨਾ ਖੜ੍ਹਾ ਹੋਣ ਦਿਓ, ਕੋਈ ਵੀ ਬੁਖ਼ਾਰ ਹੋਵੇ ਉਸ ਦੀ ਜਾਂਚ ਕਰਵਾ ਕੇ ਹੀ ਦਵਾਈ ਲਈ ਜਾਵੇ | ਸਿਹਤ ਸੁਪਰਵਾਈਜ਼ਰ ਵਿਜੇ ਕੁਮਾਰ ਨਾਗਪਾਲ ਨੇ ਦੱਸਿਆ ਕਿ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ | ਰਾਤ ਨੂੰ ਸੌਣ ਵੇਲੇ ਪੁਰੀ ਬਾਂਹਾਂ ਵਾਲੇ ਕੱਪੜੇ ਪਾਏ ਜਾਣ | ਇਹ ਮੱਛਰ ਰਾਤ ਵੇਲੇ ਕੱਟਦਾ ਹੈ | ਮਲੇਰੀਆ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਫ਼ਰੀ ਹੈ | ਇਸ ਰੈਲੀ ਵਿਚ ਵੱਖ-ਵੱਖ ਸਿਹਤ ਕੇਂਦਰਾਂ ਤੋਂ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ |