ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)-ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ (ਯੂ. ਆਈ. ਡੀ. ਏ. ਆਈ.) ਦੇ ਪ੍ਰੋਜੈਕਟ ਹੈੱਡ ਮਧੁਰ ਬਾਂਸਲ ਅਤੇ ਏ.ਐਮ.ਅੰਕੁਸ਼ ਠਾਕੁਰ ਨੇ ਆਧਾਰ ਦੇ ਨਵੇਂ ਵਰਤੋਂ ਦੇ ਮਾਮਲਿਆਂ ਅਤੇ ਸਰਕਾਰ ਦੁਆਰਾ ਜਾਰੀ ਕੀਤੇ ਗਏ ਨਵੀਨਤਮ ਦਿਸ਼ਾ-ਨਿਰਦੇਸ਼ਾਂ 'ਤੇ ਆਧਾਰਿਤ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਦੀ ਮੀਟਿੰਗ ਕੀਤੀ | ਜ਼ਿਲ੍ਹਾ ਪੱਧਰ ਤੋਂ ਅਮਨਦੀਪ ਸਿੰਘ ਮਾਵੀ ਸਹਾਇਕ ਕਮਿਸ਼ਨਰ (ਜ) ਫ਼ਾਜ਼ਿਲਕਾ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨੇ ਵੀ.ਸੀ. ਨੂੰ ਜੁਆਇਨ ਕੀਤਾ¢ ਪ੍ਰੋਜੈਕਟ ਹੈੱਡ ਮਧੁਰ ਬਾਂਸਲ ਅਤੇ ਏ.ਐਮ. ਅੰਕੁਸ਼ ਠਾਕੁਰ ਨੇ ਨਿਵਾਸੀਆਂ ਦੇ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਦਸਤਾਵੇਜ਼ਾਂ ਨੂੰ ਅੱਪਡੇਟ ਕਰਕੇ ਆਧਾਰ ਰਿਕਾਰਡ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਪਹਿਲਕਦਮੀ 'ਤੇ ਚਾਨਣਾ ਪਾਇਆ¢ ਮੀਟਿੰਗ ਰਾਹੀਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਨਿਵਾਸੀਆਂ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਹੈ ਅਤੇ ਇਕ ਵਾਰ ਵੀ ਆਪਣੇ ਵੇਰਵੇ ਅੱਪਡੇਟ ਨਹੀਂ ਕੀਤੇ ਹਨ, ਉਨ੍ਹਾਂ ਨੂੰ ਨਜ਼ਦੀਕੀ ਆਧਾਰ ਕੇਂਦਰ 'ਤੇ ਜਾਂ ਆਨਲਾਈਨ ਪੋਰਟਲ ਰਾਹੀਂ ਅੱਪਡੇਟ ਨੂੰ ਪੂਰਾ ਕੀਤਾ ਜਾਵੇ | ਆਨਲਾਈਨ ਅੱਪਡੇਟ ਦੀ ਸਹੂਲਤ 14 ਜੂਨ 2025 ਤੱਕ ਮੁਫ਼ਤ ਹੈ | ਆਧਾਰ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ 'ਤੇ ਜ਼ੋਰ ਦਿੰਦੇ ਹੋਏ ਸਹਾਇਕ ਕਮਿਸ਼ਨਰ (ਜ) ਸ. ਅਮਨਦੀਪ ਸਿੰਘ ਮਾਵੀ ਨੇ ਨਿਵਾਸੀਆਂ ਨੂੰ ਸੁਰੱਖਿਆ ਵਧਾਉਣ ਲਈ ਆਪਣੇ ਬਾਇਓ ਮੈਟਿ੍ਕਸ ਨੂੰ ਆਨਲਾਈਨ ਲਾਕ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਤੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਓ.ਬੀ. ਸਰਟੀਫਿਕੇਟਾਂ ਵਿਚ ਸਹੀ ਨਾਵਾਂ ਦੀ ਵਰਤੋਂ 'ਤੇ ਜ਼ੋਰ ਦਿੱਤਾ¢ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਧਾਰ ਨਾਮਾਂਕਣ ਦੀ ਸਹੂਲਤ ਲਈ ਪ੍ਰਸ਼ਾਸਨ ਸੰਸਥਾਗਤ ਡਿਲਿਵਰੀ ਹਸਪਤਾਲਾਂ, ਨਰਸਿੰਗ ਹੋਮਾਂ, ਟੀਕਾਕਰਨ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ 'ਤੇ ਵਿਸ਼ੇਸ਼ ਨਾਮਾਂਕਣ ਕੈਂਪਾਂ ਦਾ ਆਯੋਜਨ ਕਰੇਗਾ ¢ ਇਸ ਤੋਂ ਇਲਾਵਾ ਕ੍ਰਮਵਾਰ 5 ਅਤੇ 15 ਸਾਲ ਦੀ ਉਮਰ ਹੋਣ 'ਤੇ ਬੱਚਿਆਂ ਲਈ ਬਾਇਓ ਮੈਟਿ੍ਕਸ ਨੂੰ ਅੱਪਡੇਟ ਕਰਨਾ ਲਾਜ਼ਮੀ ਹੈ¢