ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਡੀ.ਸੀ. ਚੌਂਕ ਫ਼ਾਜ਼ਿਲਕਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਰੋਜ ਰਾਣੀ ਪਤਨੀ ਮਨਜੀਤ ਸਿੰਘ ਵਾਸੀ ਜੰਡਵਾਲਾ ਖਰਤਾ ਰੋਡ ਫ਼ਾਜ਼ਿਲਕਾ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਅਤੇ ਅੱਜ ਵੀ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਪਾਣੀ ਵਾਲੀ ਡਿੱਗੀ ਫ਼ਾਜ਼ਿਲਕਾ ਵਿਖੇ ਪਲਾਸਟਿਕ ਦੀ ਕੈਂਨੀ ਵਿਚ ਰੱਖ ਕੇ ਵੇਚ ਰਹੀ ਹੈ | ਜੇਕਰ ਹੁਣੇ ਹੀ ਛਾਪਾਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ | ਜਿਸ ਤੋਂ ਬਾਅਦ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ |