24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹਰਪ੍ਰੀਤ ਸਿੱਧੂ ਨੇ ਸੰਸਦ ਮੈਂਬਰ ਘੁਬਾਇਆ ਦੀ ਨਿਯੁਕਤੀ 'ਤੇ ਦਿੱਤੀਆਂ ਵਧਾਈਆਂ

Ad Position 21
No active advertisement
ਅਜੀਤ ਡੈਸਕ 05-06-2025
ਅਬੋਹਰ, 4 ਜੂਨ (ਸੁਖਜੀਤ ਸਿੰਘ ਬਰਾੜ)-ਕਾਂਗਰਸ ਬਲਾਕ ਪ੍ਰਧਾਨ ਅਤੇ ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਰਪ੍ਰੀਤ ਸਿੰਘ ਸਿੱਧੂ ਨੇ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਐਫ.ਸੀ.ਆਈ.ਦੀ ਪੰਜਾਬ ਯੂਨਿਟ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਵਧਾਈਆਂ ਦਿੱਤੀਆਂ | ਇਸ ਦੌਰਾਨ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਸੰਸਦ ਮੈਂਬਰ ਘੁਬਾਇਆ ਨੂੰ ਹਲਕਾ ਅਬੋਹਰ ਦੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ | ਉਨ੍ਹਾਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਭਰੋਸਾ ਦੁਆਇਆ ਕਿ ਉਹ ਜਲਦੀ ਅਬੋਹਰ ਹਲਕੇ ਦਾ ਦੌਰਾ ਕਰਨਗੇ ਅਤੇ ਹਲਕੇ ਦੇ ਪਿੰਡਾਂ ਲਈ ਗਰਾਂਟਾਂ ਦੇ ਚੈੱਕ ਵੀ ਦੇਣਗੇ | ਉਨ੍ਹਾਂ ਕਿਹਾ ਕਿ ਉਹ ਹਲਕੇ ਅਬੋਹਰ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਪਿੰਡ ਜਾ ਕੇ ਕਾਂਗਰਸ ਪਾਰਟੀ ਦਾ ਪ੍ਰਚਾਰ ਕਰਨ ਤਾਂ ਕਿ 2027 'ਚ ਸੂਬੇ ਵਿਚ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਰੰਟੀਆਂ, ਝੂਠੇ ਵਾਅਦਿਆਂ ਤੋਂ ਅੱਕ ਚੁੱਕੀ ਹੈ ਅਤੇ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਏ.ਐੱਸ.ਆਈ. ਜਗਜੀਤ ਸਿੰਘ ਬਣੇ ਸਬ ਇੰਸਪੈਕਟਰ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24