24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਏ.ਐੱਸ.ਆਈ. ਜਗਜੀਤ ਸਿੰਘ ਬਣੇ ਸਬ ਇੰਸਪੈਕਟਰ

Ad Position 21
No active advertisement
ਅਜੀਤ ਡੈਸਕ 05-06-2025
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਏ.ਐਸ.ਆਈ. ਜਗਜੀਤ ਸਿੰਘ ਜੋ ਕਿ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਵਿਖੇ ਤਾਇਨਾਤ ਹਨ | ਉਨ੍ਹਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾ ਰਹੀ ਹੈ, ਇਸ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਡੀ.ਜੀ.ਪੀ. ਪੰਜਾਬ ਵਲੋਂ ਉਨ੍ਹਾਂ ਦੀ ਹÏਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਏ.ਐੱਸ.ਆਈ. ਦੇ ਅਹੁਦੇ ਤੋਂ ਤਰੱਕੀ ਦਿੰਦੇ ਹੋਏ ਸਬ-ਇੰਸਪੈਕਟਰ ਬਣਾਇਆ ਗਿਆ | ਇਨ੍ਹਾਂ ਹੁਕਮਾਂ ਅਨੁਸਾਰ ਸ੍ਰੀ ਗੁਰਿੰਦਰਜੀਤ ਸਿੰਘ ਸੰਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਅਤੇ ਇੰਸਪੈਕਟਰ ਚੰਦਰ ਸ਼ੇਖਰ, ਇੰਸਪੈਕਟਰ ਰਮਨ ਕੁਮਾਰ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਨੇ ਸਬ ਇੰਸਪੈਕਟਰ ਜਗਜੀਤ ਸਿੰਘ ਦੇ ਮੋਢਿਆਂ ਉੱਪਰ ਤਰੱਕੀ ਦੇ ਸਟਾਰ ਲਗਾਏ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਗਲੀ ਖ਼ਬਰ ਹਰਪ੍ਰੀਤ ਸਿੱਧੂ ਨੇ ਸੰਸਦ ਮੈਂਬਰ ਘੁਬਾਇਆ ਦੀ ਨਿਯੁਕਤੀ 'ਤੇ ਦਿੱਤੀਆਂ ਵਧਾਈਆਂ
Ad Position 24