ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਡੱਬਵਾਲਾ ਕਲਾਂ ਡਾਕਟਰ ਪੰਕਜ ਚÏਹਾਨ ਦੇ ਯੋਗ ਅਗਵਾਈ ਅਤੇ ਐੱਸ.ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਪਿੰਡ ਮੁਰਾਦਵਾਲ਼ਾ ਦਲ ਸਿੰਘ ਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ¢ ਮਲੇਰੀਆ ਬੁਖ਼ਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ¢ ਇਸ ਦÏਰਾਨ ਸਿਹਤ ਕਰਮਚਾਰੀ ਅਰੁਣ ਪਾਲ ਸਿੰਘ ਅਤੇ ਬੂਟਾ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ ¢ ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲ਼ੇ ਦੁਆਲੇ ਦੀ ਸਫ਼ਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ¢ ਜਿੱਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉੱਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ¢ ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿਚ ਨਾ ਰੱਖਿਆ ਜਾਵੇ¢ ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫ਼ਤੇ ਵਿਚ ਇਕ ਦਿਨ ਸਫ਼ਾਈ ਕੀਤੀ ਜਾਵੇ¢ ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿਚ ਕਮਲਜੀਤ ਕÏਰ ਅਤੇ ਪੂਜਾ ਰਾਣੀ ਸੀ.ਐੱਚ.ਓ, ਆਸ਼ਾ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |