24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਅੰਗਰੇਜ਼ ਸਿੰਘ ਮਨਸੂਰਦੇਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੀ ਮੁਢਲੀ ਮੈਂਬਰਸ਼ਿਪ ਖ਼ਾਰਜ

Ad Position 21
No active advertisement
ਅਜੀਤ ਡੈਸਕ 05-06-2025

ਖੋਸਾ ਦਲ ਸਿੰਘ, 4 ਜੂਨ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੀ ਇਕ ਵਿਸ਼ੇਸ਼ ਮੀਟਿੰਗ ਜਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਗੁਰਦੇਵ ਸਿੰਘ ਮਰੂੜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਸਵਰਨ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਅੰਗਰੇਜ਼ ਸਿੰਘ ਜੋ ਕਿ ਜਥੇਬੰਦੀ ਵਿਰੁੱਧ ਗ਼ਲਤ ਕਾਰਵਾਈ ਕਰਦਾ ਸੀ, ਜਿਸ ਨੂੰ ਬਹੁਤ ਵਾਰੀ ਸਮਝਾਉਣ ਦੇ ਬਾਵਜੂਦ ਵੀ ਉਹ ਨਹੀਂ ਸਮਝਿਆ, ਇਸ ਲਈ ਅੰਗਰੇਜ਼ ਸਿੰਘ ਨੂੰ ਯੂਨੀਅਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅੱਗੇ ਤੋਂ ਅੰਗਰੇਜ਼ ਸਿੰਘ ਦਾ (ਬੂਟਾ ਸਿੰਘ ਬੁਰਜ ਗਿੱਲ) ਜਥੇਬੰਦੀ ਨਾਲ ਕੋਈ ਸੰਬੰਧ ਨਹੀਂ ਅਤੇ ਨਾ ਹੀ ਉਹ ਯੂਨੀਅਨ ਦਾ ਝੰਡਾ ਤੇ ਬੈਜ ਵਰਤੇ | ਇਸ ਮੌਕੇ ਬਹਾਦਰ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਵਿਜੇ ਕੁਮਾਰ ਇਕਾਈ ਪ੍ਰਧਾਨ ਮੋਹਕਮ ਵਾਲਾ, ਰਣਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਲਖਵਿੰਦਰ ਸਿੰਘ ਜਰਨਲ ਸਕੱਤਰ ਇਕਾਈ ਖੋਸਾ ਦਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ 'ਚ ਮੈਣੀ ਕਾਲੋਨੀ ਡਿਵੈਲਪਮੈਂਟ ਕਮੇਟੀ ਬਣਾਈ ਸਰਬਸੰਮਤੀ ਨਾਲ ਅਸ਼ੋਕ ਸ਼ਰਮਾ ਨੂੰ ਬਣਾਇਆ ਪ੍ਰਧਾਨ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਵਰਕਸ਼ਾਪ ਕਰਵਾਈ
Ad Position 24